DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰਮੀਤ ਮਾਹਮਦਪੁਰ ਅਕਾਲੀ ਦਲ ’ਚ ਸ਼ਾਮਲ

ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਭਾਰਤੀ ਰੇਲਵੇ ਬੋਰਡ ਦੇ ਸਾਬਕਾ ਡਾਇਰੈਕਟਰ ਗੁਰਮੀਤ ਸਿੰਘ ਮਾਹਮਦਪੁਰ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਯਾਦ ਰਹੇ ਪਿੰਡ ਮਾਹਮਦਪੁਰ ਦੇ...

  • fb
  • twitter
  • whatsapp
  • whatsapp
featured-img featured-img
ਗੁਰਮੀਤ ਮਾਹਮਦਪੁਰ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ।
Advertisement

ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਭਾਰਤੀ ਰੇਲਵੇ ਬੋਰਡ ਦੇ ਸਾਬਕਾ ਡਾਇਰੈਕਟਰ ਗੁਰਮੀਤ ਸਿੰਘ ਮਾਹਮਦਪੁਰ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਯਾਦ ਰਹੇ ਪਿੰਡ ਮਾਹਮਦਪੁਰ ਦੇ ਮੌਜੂਦਾ ਸਰਪੰਚ ਗੁਰਮੀਤ ਸਿੰਘ ਮਾਹਮਦਪੁਰ ਦਹਾਕਿਆਂ ਤੋਂ ਮਰਹੂਮ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ ਦੇ ਕਰੀਬੀਆਂ ਵਿੱਚ ਸ਼ੁਮਾਰ ਹੋਣ ਕਾਰਨ ਅਕਾਲੀ ਸਫ਼ਾਂ ’ਚ ਪ੍ਰਭਾਵਸ਼ਾਲੀ ਆਗੂ ਵਜੋਂ ਵਿਚਰੇ। ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਰਾਹ ਵੱਖ ਕਰਕੇ ਤੁਰੇ ਢੀਂਡਸਾ ਪਰਿਵਾਰ ਨਾਲ ਉਹ ਪੁਨਰ ਸੁਰਜੀਤ ਅਕਾਲੀ ਦਲ ਦਾ ਹਿੱਸਾ ਬਣੇ ਸਨ। ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਪਿੰਡ ਬਾਦਲ ਵਿੱਚ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਅਹਿਮ ਮੀਟਿੰਗ ਹਲਕਾ ਲਹਿਰਾਗਾਗਾ ਦੇ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਕਰਵਾਈ ਜਿਸ ਮਗਰੋਂ ਰਸਮੀ ਤੌਰ ’ਤੇ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਨਿਰਭੈ ਸਿੰਘ ਮਾਹਮਦਪੁਰ, ਬਲਿਹਾਰਾ ਸਿੰਘ ਮਾਂਹਮਦਪੁਰ, ਬਲਜਿੰਦਰ ਸਿੰਘ ਮਾਹਮਦਪੁਰ, ਪ੍ਰਦੀਪ ਸਿੰਘ, ਮਨਜੀਤ ਸਿੰਘ ਆਗੂ ਹਾਜ਼ਰ ਸਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਉਨ੍ਹਾਂ ਦਾ ਪਾਰਟੀ ’ਚ ਆਉਣ ’ਤੇ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਨੂੰ ਹਲਕਾ ਮਹਿਲ ਕਲਾਂ ਤੇ ਧੂਰੀ ਵਿੱਚ ਮਜ਼ਬੂਤੀ ਮਿਲੇਗੀ।

Advertisement
Advertisement
×