ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਸੰਗਰੂਰ ਵਿੱਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਗੁਰਦੀਪ ਸਿੰਘ ਲਾਲੀ

ਸੰਗਰੂਰ, 27 ਫਰਵਰੀ

ਸ਼੍ਰੋਮਣੀ ਭਗਤ ਰਵਿਦਾਸ ਜੀ ਦਾ 644ਵਾਂ ਪ੍ਕਾਸ਼ ਦਿਹਾੜਾ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਅੰਬੇਦਕਰ ਨਗਰ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਮੋਤੀ ਸਿੰਘ ਤੇ ਕਰਨੈਲ ਸਿੰਘ ਦੇ ਸਟੇਜ ਸੰਚਾਲਨ ਅਧੀਨ ਭਾਈ ਨਿਰਮਲ ਸਿੰਘ ਅਤੇ ਹਜ਼ੂਰੀ ਰਾਗੀ ਜਥਾ ਭਾਈ ਹਰਪਾਲ ਸਿੰਘ ਨੇ ਰਸਭਿੰਨਾ ਕੀਰਤਨ ਕੀਤਾ । ਭਾਈ ਰਾਜ ਸਿੰਘ ਸ਼ੇਰਗੜ੍ਹ ਚੀਮਾ ਵਾਲਿਆਂ ਨੇ ਦੀਵਾਨ ਸਜਾਏ।ਸੁਖਦੇਵ ਸਿੰਘ ਪ੍ਧਾਨ, ਦਰਸ਼ਨ ਸਿੰਘ  ਚੇਅਰਮੈਨ , ਬਲਦੇਵ ਸਿੰਘ ਜਨਰਲ ਸਕੱਤਰ, ਰੌਸ਼ਨ ਕੁਮਾਰ ਸਕੱਤਰ ਤੇ ਸਿਕੰਦਰ ਸਿੰਘ ਖਜਾਨਚੀ ਦੀ ਦੇਖ ਰੇਖ ਹੇਠ ਹੋਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਭਗਵੰਤ ਮਾਨ ਸੰਸਦ ਮੈਂਬਰ ਨੇ  ਹਾਜ਼ਰੀ ਭਰੀ। ਮਲੇਰਕੋਟਲਾ(ਹੁਸ਼ਿਆਰ ਸਿੰਘ ਰਾਣੂ): ਸ੍ਰੀ ਗੁਰੂ ਰਵਿਦਾਸ ਨਿਸ਼ਕਾਮ ਸੇਵਾ ਕਮੇਟੀ ਅਤੇ ਸਥਾਨਕ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਦੀ ਪ੍ਰਬੰਧਕ ਕਮੇਟੀ  ਵੱਲੋ ਸ਼੍ਰੋਮਣੀ ਭਗਤ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਭਾਈ ਬਲਦੇਵ ਸਿੰਘ ਲੌਂਗੋਵਾਲ ਦੇ ਢਾਡੀ ਜਥੇ ਨੇ ਭਗਤ ਰਵਿਦਾਸ ਭਗਤ ਦੇ ਜਵਿਨ ਤੇ ਬਾਣੀ ਸਬੰਧੀ ਵਿਖਿਆਨ ਕੀਤਾ ਅਤੇ ਰਾਗੀ ਭਾਈ ਨਰਿੰਦਰ ਪਾਲ ਸਿੰਘ ਨੇ ਕੀਰਤਨ ਕੀਤਾ। ਇਸ ਮੌਕੇ ਪ੍ਰਿੰਸੀਪਲ ਮੰਗਤ ਸਿੰਘ ਨੇ  ਗੁਰਬਾਣੀ ਲੜ ਲੱਗਣ ਦੀ ਬੇਨਤੀ ਕੀਤੀ।

ਲਹਿਰਾਗਾਗਾ (ਰਾਮੇਸ਼ ਭਾਰਦਵਾਜ): ਅੱਜ ਲੇਹਲ ਕਲਾਂ ਦੇ ਗੁਰੂ ਰਵਿਦਾਸ ਮੰਦਰ ਕਮੇਟੀ ਵੱਲੋਂ ਕਮੇਟੀ ਪ੍ਰਧਾਨ ਮੱਲ ਸਿੰਘ ਦੀ ਦੇਖਰੇਖ ’ਚ ਸ਼੍ਰੀ ਗੁਰੂ ਰਵਿਦਾਸ ਦਿਹਾੜਾ ਮਨਾਇਆ ਗਿਆ। ਇਸ ਮੌਕੇ  ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਗੁਰੂ ਰਵਿਦਾਸ ਮੰਦਰ ਕਮੇਟੀ ਲਈ ਐੱਮਪੀ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਦੇ ਕੋਟੇ ’ਚ ਪੰਜ ਲੱਖ ਦੇਣ ਦਾ ਐਲਾਨ ਕੀਤਾ। ਪਿੰਡ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਬਾਲੀਆ ਨੇ  ਧੰਨਵਾਦ ਕੀਤਾ। ਲਹਿਰਾਗਾਗਾ  ਵਿਖੇ ਗੁਰੂ ਰਵਿਦਾਸ ਯੂਥ ਕਲੱਬ ਵੱਲੋਂ  । ਇਸ ਮੌਕੇ ਥਾਂ ਥਾਂ ਅਤੁੱਟ ਲੰਗਰ ਵਰਤਾਏ ਗਏ। ਕਲੱਬ ਦੇ ਪ੍ਰਧਾਨ ਦੇਵ ਰਾਜ ,ਗੁਰਚਰਨ ਸਿੰਘ ਚਰਨੀ ਤੇ ਹੋਰਨਾਂ ਨੇ ਸੇਵਾ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All