ਪ੍ਰਸ਼ਨੋਤਰੀ ਮੁਕਾਬਲੇ ਵਿੱਚ ਗੁਰੂ ਤੇਗ ਬਹਾਦਰ ਸਕੂਲ ਅੱਵਲ
ਇਥੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਅਧੀਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਵਿਦਿਆਰਥੀਆਂ ਲਈ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਸਥਾਨਕ ਗੁਰਦੁਆਰਾ ਗੁਰੂ ਨਾਨਕ ਪੁਰਾ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਦੇ ਸਹਿਯੋਗ ਨਾਲ ਕਰਵਾਏ...
Advertisement
ਇਥੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਅਧੀਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਵਿਦਿਆਰਥੀਆਂ ਲਈ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਸਥਾਨਕ ਗੁਰਦੁਆਰਾ ਗੁਰੂ ਨਾਨਕ ਪੁਰਾ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਦੇ ਸਹਿਯੋਗ ਨਾਲ ਕਰਵਾਏ ਇਨ੍ਹਾਂ ਮੁਕਾਬਲਿਆਂ ’ਚ ਕੁੱਲ 15 ਸਕੂਲਾਂ ਦੀਆਂ ਟੀਮਾਂ ਨੇ ਲਿਆ। ਮੁੱਖ ਮਹਿਮਾਨ ਵਜੋਂ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਕਰਨਬੀਰ ਸਿੰਘ ਸਿਬੀਆ ਨੇ ਸ਼ਿਰਕਤ ਕੀਤੀ। ਮੁਕਾਬਲੇ ਦੀ ਸੰਚਾਲਨਾ ਸੁਰਿੰਦਰਪਾਲ ਸਿੰਘ ਸਿਦਕੀ ਨੇ ਕੀਤੀ। ਨਤੀਜਿਆਂ ਅਨੁਸਾਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਨੇ ਪਹਿਲਾ, ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਨੇ ਦੂਸਰਾ ਅਤੇ ਬਚਪਨ ਇੰਗਲਿਸ਼ ਸਕੂਲ ਸੰਗਰੂਰ ਨੇ ਤੀਸਰਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਨਗਦ ਇਨਾਮ ਵੀ ਦਿੱਤੇ ਗਏ। ਮੁਕਾਬਲੇ ’ਚ ਹਿੱਸਾ ਲੈਣ ਵਾਲੇ ਹੋਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਇਨਾਮ ਦਿੱਤੇ ਗਏ।-ਪੱਤਰ ਪ੍ਰੇਰਕ
Advertisement
Advertisement
Advertisement
×