DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਧੂਰੀ ਦਾ ਸਨਮਾਨ

ਸਿੱਖਿਆ ਖੇਤਰ ’ਚ ਸ਼ਲਾਘਾਯੋਗ ਕਾਰਗੁਜ਼ਾਰੀ ਬਦਲੇ ‘ਪੰਜਾਬ ਅਚੀਵਰਜ਼ ਐਵਾਰਡ’

  • fb
  • twitter
  • whatsapp
  • whatsapp
featured-img featured-img
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਪੰਜਾਬ ਅਚੀਵਰਜ਼ ਐਵਾਰਡ ਹਾਸਲ ਕਰਦੇ ਹੋਏ ਸਕੂਲ ਟਰੱਸਟ ਦੇ ਮੈਂਬਰ ਜਤਿੰਦਰ ਸਿੰਘ ਸੋਨੀ ਮੰਡੇਰ।
Advertisement

ਦਿ ਟ੍ਰਿਬਿਊਨ ਟਰੱਸਟ ਵੱਲੋਂ ਪਟਿਆਲਾ ਵਿੱਚ ‘ਪੰਜਾਬ ਅਚੀਵਰਜ਼ 2026 ਐਵਾਰਡ’ ਸਮਾਰੋਹ ਦੌਰਾਨ ਧੂਰੀ ਦੇ ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਧੂਰੀ ਬਰੜਵਾਲ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਐਵਾਰਡ ਨਾਲ ਸਨਮਾਨਿਆ।

ਸਕੂਲ ਤਰਫੋਂ ਇਹ ਐਵਾਰਡ ਟਰੱਸਟੀ ਮੈਂਬਰ ਜਤਿੰਦਰ ਸਿੰਘ ਸੋਨੀ ਮੰਡੇਰ ਨੇ ਹਾਸਲ ਕੀਤਾ। ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਪੜ੍ਹਾਈ ਤੋਂ ਇਲਾਵਾ ਖੇਡਾਂ, ਸੱਭਿਆਚਾਰ ਹੋਰ ਸਮਾਜਿਕ ਗਤੀਵਿਧੀਆਂ ਸਣੇ ਹਰ ਖੇਤਰ ਵਿੱਚ ਹਮੇਸ਼ਾ ਅੱਗੇ ਰਹਿੰਦਾ ਹੈ। ਇਸ ਸਕੂਲ ਦੇ ਬੱਚੇ ਪੜ੍ਹਾਈ ਉਪਰੰਤ ਵੱਡੇ ਅਫਸਰ ਬਣ ਕੇ ਸਰਕਾਰੀ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਹਨ। ਇਹ ਸਕੂਲ ਪੰਜਾਬ ਪੁਲੀਸ ਦੇ ਸੇਵਾਮੁਕਤ ਅਧਿਕਾਰੀ ਪਰਮਜੀਤ ਸਿੰਘ ਗਿੱਲ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਸੀ, ਜਿਨ੍ਹਾਂ ਦਾ ਮੁੱਖ ਉਦੇਸ਼ ਸੀ ਕਿ ਇਲਾਕੇ ਦੇ ਹਰ ਵਰਗ ਦੇ ਬੱਚੇ ਇਸ ਸਕੂਲ ਵਿੱਚ ਪੜ੍ਹ ਕੇ ਆਪਣਾ ਭਵਿੱਖ ਬਣਾਉਣ। ਪੰਜਾਬ ਅਚੀਵਰਜ਼ ਐਵਾਰਡ ਲੈਣ ਉਪਰੰਤ ਸ੍ਰੀ ਮੰਡੇਰ ਨੇ ਕਿਹਾ ਕਿ ਦਿ ਟ੍ਰਿਬਿਊਨ ਟਰੱਸਟ ਵੱਲੋਂ ਸਕੂਲ ਨੂੰ ਇਹ ਐਵਾਰਡ ਦੇਣਾ ਸਮੂਹ ਧੂਰੀ ਇਲਾਕੇ ਲਈ ਵੱਡੀ ਪ੍ਰਾਪਤੀ ਹੈ, ਜਿਸ ਨਾਲ ਸਕੂਲ ਦਾ ਮਾਣ ਸਤਿਕਾਰ ਹੋਰ ਵਧੇਗਾ। ਉਨ੍ਹਾਂ ਕਿਹਾ ਉਨ੍ਹਾਂ ਦੀ ਹੁਣ ਹੋਰ ਕੋਸ਼ਿਸ਼ ਹੋਵੇਗੀ ਕਿ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਹੋਰ ਚੰਗੀ ਸਿੱਖਿਆ ਦੇ ਸਕੀਏ।

Advertisement

ਇਸ ਮੌਕੇ ਦਿ ਟ੍ਰਿਬਿਊਨ ਟਰੱਸਟ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Advertisement

Advertisement
×