ਧਾਰਮਿਕ ਮੁਕਾਬਲੇ ’ਚ ਗੁਰੂ ਤੇਗ ਬਹਾਦਰ ਸਕੂਲ ਮੋਹਰੀ
ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਧੂਰੀ ਵੱਲੋਂ ਸਕੂਲੀ ਬੱਚਿਆਂ ਦਾ ਸਰਕਲ ਪੱਧਰੀ ਧਾਰਮਿਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ 10 ਸਕੂਲਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਬਰੜਵਾਲ ਧੂਰੀ ਦੇ ਛੇਵੀਂ ਤੇ ਅੱਠਵੀਂ...
Advertisement
ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਧੂਰੀ ਵੱਲੋਂ ਸਕੂਲੀ ਬੱਚਿਆਂ ਦਾ ਸਰਕਲ ਪੱਧਰੀ ਧਾਰਮਿਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ 10 ਸਕੂਲਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਬਰੜਵਾਲ ਧੂਰੀ ਦੇ ਛੇਵੀਂ ਤੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਲੈ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ ਤੇ ਸਕੱਤਰ ਬਲਵੰਤ ਸਿੰਘ ਮੀਂਮਸਾ ਨੇ ਕਿਹਾ ਕਿ ਸਕੂਲ ਨੂੰ ਬੱਚਿਆਂ ਦੀ ਕਾਮਯਾਬੀ ’ਤੇ ਮਾਣ ਹੈ। ਸਕੱਤਰ ਬਲਵੰਤ ਸਿੰਘ ਰੰਧਾਵਾ ਮੀਂਮਸਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਿਬੀਰ ਸਿੰਘ ਨੇ ਵੀ ਬੱਚਿਆਂ ਦੇ ਜਜ਼ਬੇ ਦੀ ਸ਼ਲਾਘਾ ਕੀਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਮਿਸਟਰ ਬਿਨੋਏ ਪੀ ਕੇ, ਹੈੱਡ ਮਿਸਟ੍ਰੈੱਸ ਰਾਜਿੰਦਰਪਾਲ ਕੌਰ ਅਤੇ ਕੋ-ਆਰਡੀਨੇਟਰ ਮਨਪ੍ਰੀਤ ਕੌਰ ਓਠੀ ਤੇ ਵੀਰਪਾਲ ਕੌਰ ਵੀ ਮੌਜੂਦ ਸਨ।
Advertisement
Advertisement
