ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਤੇਗ ਬਹਾਦਰ ਸਕੂਲ ਨੇ ਕ੍ਰਿਕਟ ਟੂਰਨਾਮੈਂਟ ਜਿੱਤਿਆ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਅੰਡਰ 14, 17, 19 ਉਮਰ ਵਰਗ ਦਾ ਕ੍ਰਿਕਟ ਟੂਰਨਾਮੈਂਟ ਧੂਰੀ ਦੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਧੂਰੀ ਵਿੱਚ ਕਰਵਾਇਆ ਗਿਆ। ਟੂਰਨਾਮੈਂਟ ਦਾ ਉਦਘਾਟਨ ਸਕੂਲ ਦੇ ਪ੍ਰਿੰਸੀਪਲ ਸਤਿਬੀਰ ਸਿੰਘ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ...
Advertisement
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਅੰਡਰ 14, 17, 19 ਉਮਰ ਵਰਗ ਦਾ ਕ੍ਰਿਕਟ ਟੂਰਨਾਮੈਂਟ ਧੂਰੀ ਦੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਧੂਰੀ ਵਿੱਚ ਕਰਵਾਇਆ ਗਿਆ। ਟੂਰਨਾਮੈਂਟ ਦਾ ਉਦਘਾਟਨ ਸਕੂਲ ਦੇ ਪ੍ਰਿੰਸੀਪਲ ਸਤਿਬੀਰ ਸਿੰਘ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਕਾਂਗਰਸ ਦੇ ਆਗੂ ਹਰਦੀਪ ਸਿੰਘ ਦੌਲਤਪੁਰ, ਸ਼ੁਭਮ ਸ਼ਰਮਾ ਤੇ ਪੱਤਰਕਾਰ ਰਾਜੇਸ਼ਵਰ ਪਿੰਟੂ ਹਾਜ਼ਰ ਹੋਏ। ਟੂਰਨਾਮੈਂਟ ਦੇ ਕੋਆਰਡੀਨੇਟਰ ਸੁਖਚੈਨ ਸਿੰਘ ਸਨ। ਵੱਖ-ਵੱਖ ਵਰਗ ਦੇ ਹੋਏ ਕ੍ਰਿਕਟ ਮੁਕਾਬਲਿਆਂ ਵਿੱਚ 14, 17, 19 ਉਮਰ ਵਰਗ ਵਿੱਚ ਪਹਿਲਾਂ ਸਥਾਨ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਧੂਰੀ ਦੀ ਟੀਮ ਨੇ ਹਾਸਲ ਕੀਤਾ। ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਮੁੱਖ ਮੰਤਰੀ ਦੇ ਧੂਰੀ ਦਫਤਰ ਵਿੱਚ ਕੰਮਕਾਜ ਦੇਖਣ ਵਾਲੇ ਅਧਿਕਾਰੀ ਰਮਨ ਸਿੰਘ ਵੱਲੋਂ ਨਿਭਾਈ ਗਈ। ਉਨ੍ਹਾਂ ਖਿਡਾਰੀਆਂ ਨੂੰ ਚੰਗੀ ਖੇਡ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਟੂਰਨਾਮੈਂਟ ਲਈ ਖਿਡਾਰੀਆਂ ਦੀ ਚੋਣ ਕੀਤੀ ਗਈ। ਇਸ ਮੌਕੇ ਕੋਚ ਦਿਲਵਾਗ ਸਿੰਘ, ਕੋਚ ਰਿਹਾਨ, ਹਰਦੀਪ ਸਿੰਘ ਕੋਚ ਤੇ ਹੈਰੀ ਕੋਚ ਹਾਜ਼ਰ ਸਨ। 
Advertisement