election-commission-controversy: ਗਿਆਨੇਸ਼ ਕੁਮਾਰ ਅਹੁਦਾ ਛੱਡਣ: ਬਡੂੰਗਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤੀ ਚੋਣ ਕਮਿਸ਼ਨ ਦੇ ਤਿੰਨਾਂ ਮੈਂਬਰਾਂ ਦਰਮਿਆਨ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਸਬੰਧੀ ਪੈਦਾ ਹੋਏ ਵਿਵਾਦ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤੀ ਚੋਣ ਕਮਿਸ਼ਨ ਦੇ ਤਿੰਨਾਂ ਮੈਂਬਰਾਂ ਦਰਮਿਆਨ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਸਬੰਧੀ ਪੈਦਾ ਹੋਏ ਵਿਵਾਦ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਮੈਂਬਰਾਂ ਦੇ ਆਪਸੀ ਵਿਵਾਦ ਕਾਰਨ ਦੇਸ਼ ਦੇ ਮਾਣ-ਸਨਮਾਨ ਨੂੰ ਕਾਫ਼ੀ ਸੱਟ ਵੱਜੀ ਹੈ| ਪ੍ਰੋ. ਬਡੂੰਗਰ ਨੇ ਕਿਹਾ ਕਿ ਸਰਕਾਰ ਦੇ ਸੰਵਿਧਾਨਕ ਅਹੁਦੇ ਕੋਈ ਪਿਤਾ ਪੁਰਖੀ ਨਹੀਂ ਹੁੰਦੇ| ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਵੱਖ ਹੋ ਜਾਣਾ ਚਾਹੀਦਾ ਹੈ ਤਾਂ ਜੋ ਇਸ ਵੱਕਾਰੀ ਸੰਸਥਾ ਤੇ ਦੇਸ਼ ਦੇ ਮਾਣ-ਸਨਮਾਨ ਨੂੰ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ|
Advertisement
Advertisement
×

