DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਣਜੋਧ ਹਡਾਣਾ ਨੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਡਿੳੂਟੀ ਦੌਰ ਫੌਤ ਹੋਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਖਿਆਲ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ: ਚੇਅਰਮੈਨ

  • fb
  • twitter
  • whatsapp
  • whatsapp
featured-img featured-img
ਪਟਿਆਲਾ ਵਿਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਚੇਅਰਮੈਨ ਰਣਜੋਧ ਹਡਾਣਾ।
Advertisement

ਪੀ ਆਰ ਟੀ ਸੀ ਵਿੱਚ ਨੌਕਰੀ ਦੌਰਾਨ ਫੌਤ ਹੋਏ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦੀ ਵਿਵਸਥਾ ਤਹਿਤ ਅੱਜ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਇਥੇ ਆਪਣੇ ਦਫਤਰ ’ਚ ਮ੍ਰਿਤਕਾਂ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ’ਚੋਂ ਸੱਤ ਸੇਵਾਦਾਰਾਂ, ਇੱਕ ਟੀ ਐੱਸ ਵੀ ਸੀ ਅਤੇ ਇੱਕ ਨੂੰ ਕੰਡਕਟਰ ਦੀ ਨੌਕਰੀ ਦਿੱਤੀ ਗਈ ਹੈ। ਸ੍ਰੀ ਹਡਾਣਾ ਨੇ ਕਿਹਾ ਕਿ ਪੰੰਜਾਬ ਸਕਰਾਰ ਦੇ ਕਿਸੇ ਵੀ ਅਦਾਰੇ ’ਚ ਨੌਕਰੀਪੇਸ਼ਾ ਵਿਅਕਤੀ ਤੇ ਉਸ ਦੇ ਪਰਿਵਾਰਕ ਮੈਂਬਰ ‘ਆਪ’ ਸਰਕਾਰ ਲਈ ਪਰਿਵਾਰ ਵਾਂਗ ਹਨ। ਇਸ ਕਰਕੇ ਨੌਕਰੀਪੇਸ਼ਾ ਮੈਂਬਰ ਦੀ ਮੌਤ ਹੋਣ ਦੀ ਸੂਰਤ ’ਚ ਉਸ ਦੇ ਮੈਂਬਰਾਂ ਦੀ ਰੋਜ਼ੀ-ਰੋਟੀ ਦਾ ਖਿਆਲ ਰੱਖਣਾ ਵੀ ਸਰਕਾਰ ਦੀਆਂ ਜ਼ਿੰਮੇਵਾਰੀ ਹੈ। ਇਸੇ ਤਹਿਤ ਪੀ ਆਰ ਟੀ ਸੀ ਅਦਾਰੇ ਵਿਚ ਤਰਸ ਦੇ ਆਧਾਰ ’ਤੇ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨੌਕਰੀ ਦੌਰਾਨ ਫੌਤ ਹੁੰਦੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ ਨੌਕਰੀ ਦੀ ਵਿਵਸਥਾ ਯਕੀਨੀ ਬਣਾਉਣ ਦੀ ਨੀਤੀ ਵੀ ਮਹੱਤਵਪੂਰਨ ਹੈ। ਇਹ ਨਿਯੁਕਤੀਆਂ ਨਾ ਸਿਰਫ਼ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਗੀਆਂ, ਸਗੋਂ ਅਦਾਰੇ ਵਿੱਚ ਲੋੜੀਂਦੇ ਸਟਾਫ ਦੀ ਪੂਰਤੀ ਵੀ ਹੋਵੇਗੀ। ਰਣਜੋਧ ਹਡਾਣਾ ਨੇ ਕਿਹਾ ਕਿ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਘਰਾਂ ਦੀ ਦੂਰੀ ਅਤੇ ਅਦਾਰੇ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਪੀ ਆਰ ਟੀ ਸੀ ਦੇ ਮੁੱਖ ਦਫ਼ਤਰ ਪਟਿਆਲਾ ਸਮੇਤ ਕਪੂਰਥਲਾ, ਬਰਨਾਲਾ, ਫਰੀਦਕੋਟ ਅਤੇ ਬਠਿੰਡਾ ਡਿੱਪੂ ਆਦਿ ਥਾਵਾਂ ’ਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਕਰਮਚਾਰੀ ਆਪਣੇ ਵਿਛੜੇ ਪਰਿਵਾਰਕ ਮੈਂਬਰਾਂ ਦੀ ਤਰ੍ਹਾਂ ਹੀ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪੀ ਆਰ ਟੀ ਸੀ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਣਗੇ।

ਇਸ ਮੌਕੇ ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਜਨਰਲ ਮੈਨੇਜਰ ਅਮਨਵੀਰ ਸਿੰਘ ਟਿਵਾਣਾ, ਜੀ ਐੱਮ ਮਨਿੰਦਰਪਾਲ ਸਿੰਘ ਸਿੱਧੂ ਅਤੇ ਜੀ ਐੱਮ ਜਤਿੰਦਰਪਾਲ ਸਿੰਘ ਗਰੇਵਾਲ ਤੇ ਮੌਜੂਦ ਸਨ। ਅੰਤ ’ਚ ਹਡਾਣਾ ਨੇ ਕਿਹਾ ਕਿ ਪੀ ਆਰ ਟੀ ਸੀ ਸਿਰਫ਼ ਇੱਕ ਅਦਾਰਾ ਨਹੀਂ, ਬਲਕਿ ਸੇਵਾ ਦੀ ਸਾਂਝ ਹੈ ਜਿਨ੍ਹਾਂ ਕਰਮਚਾਰੀਆਂ ਨੇ ਆਪਣੀ ਜ਼ਿੰਦਗੀ ਲੋਕ ਸੇਵਾ ਨੂੰ ਸਮਰਪਿਤ ਕੀਤੀ ਹੈ, ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਕਰਨਾ ਪ੍ਰਸ਼ਾਸਨ ਦਾ ਫਰਜ਼ ਹੈ।

Advertisement

Advertisement

Advertisement
×