ਹਡਾਣਾ ਵੱਲੋਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਦੇ ਮੰਤਵ ਨਾਲ ਅੱਜ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਸਿਰਕੱਪੜਾ ਵਿੱਚ ਛੱਪੜ ਦੇ ਨਵੀਨੀਕਰਨ ਅਤੇ ਪੁਨਰ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਐੱਸ ਡੀ...
Advertisement
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਦੇ ਮੰਤਵ ਨਾਲ ਅੱਜ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਸਿਰਕੱਪੜਾ ਵਿੱਚ ਛੱਪੜ ਦੇ ਨਵੀਨੀਕਰਨ ਅਤੇ ਪੁਨਰ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਐੱਸ ਡੀ ਓ ਅਮਨਦੀਪ ਕੌਰ ਵੀ ਮੌਜੂਦ ਸੀ। ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਪਿੰਡਾਂ ਦੇ ਸਮੁੱਚੇ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਛੱਪੜ ਦੇ ਨਵੀਨੀਕਰਨ ਪ੍ਰਕਿਰਿਆ ਨਾਲ ਪਿੰਡ ਦੇ ਗੰਧਲੇ ਪਾਣੀ ਦੀ ਨਿਕਾਸੀ ਅਤੇ ਸੰਭਾਲ ਪ੍ਰਬੰਧ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਵਿੱਚ ਹੋਰ ਵੀ ਕਈ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਪ੍ਰਦੀਪ ਜੋਸ਼ਨ, ਸਰਪੰਚ ਗੁਰਪ੍ਰੀਤ ਸਿੰਘ ਗੋਲਡੀ ਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਮਾੜੂ ਆਦਿ ਹਾਜ਼ਰ ਸਨ।
Advertisement
Advertisement
×