DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Hamare Ram play: ‘ਹਮਾਰੇ ਰਾਮ’ ਨੇ ਪਟਿਆਲਾ ਵਾਸੀ ਕੀਲੇ

ਪੰਜਾਬ ਸਰਕਾਰ ਵੱਲੋਂ ਭਗਵਾਨ ਰਾਮ ਦੇ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਨਾਟਕ ‘ਹਮਾਰੇ ਰਾਮ’ ਦੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਵਿੱਚ ਪਹਿਲੇ ਦਿਨ ਮੰਚਨ ਮੌਕੇ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ...

  • fb
  • twitter
  • whatsapp
  • whatsapp
featured-img featured-img
ਨਾਟਕ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਆਸ਼ੂਤੋਸ਼ ਰਾਣਾ।
Advertisement

ਪੰਜਾਬ ਸਰਕਾਰ ਵੱਲੋਂ ਭਗਵਾਨ ਰਾਮ ਦੇ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਨਾਟਕ ‘ਹਮਾਰੇ ਰਾਮ’ ਦੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਵਿੱਚ ਪਹਿਲੇ ਦਿਨ ਮੰਚਨ ਮੌਕੇ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ।

ਦਮਦਾਰ ਅਦਾਕਾਰੀ, ਪ੍ਰਭਾਵਸ਼ਾਲੀ ਸੰਵਾਦ, ਰੂਹਾਨੀ ਸੰਗੀਤ, ਸ਼ਾਨਦਾਰ ਵਿਜ਼ੂਅਲਸ ਅਤੇ ਵਿਸ਼ਵ ਪੱਧਰੀ ਸਟੇਜ ਕਲਾ ਦੇ ਸੁਮੇਲ ਨੇ ਇੱਕ ਬਹੁਤ ਹੀ ਭਾਵੁਕ ਅਤੇ ਅਧਿਆਤਮਿਕ ਮਾਹੌਲ ਸਿਰਜਿਆ। ਨਾਟਕ ਦੀ ਭਾਵਨਾਤਮਕ ਡੂੰਘਾਈ, ਸ਼ਰਧਾ ਭਰੇ ਮਾਹੌਲ ਅਤੇ ਕਲਾਤਮਕ ਉੱਤਮਤਾ ਨੇ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਲਿਆ।

Advertisement

ਜ਼ਿਕਰਯੋਗ ਹੈ ਕਿ ‘ਹਮਾਰੇ ਰਾਮ’ ਮਹਾਂਕਾਵਿ ਰਾਮਾਇਣ ’ਤੇ ਆਧਾਰਿਤ ਵੱਡੇ ਪੱਧਰ ਦਾ ਨਾਟਕ ਹੈ। ਗੌਰਵ ਭਾਰਦਵਾਜ ਵੱਲੋਂ ਨਿਰਦੇਸ਼ਤ ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੇ ਨਾਲ ਕਈ ਹੋਰ ਉੱਘੇ ਕਲਾਕਾਰ ਸ਼ਾਮਲ ਹਨ। ਇਸ ਵੇਲੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਇਲਾਵਾ ਡੀ ਸੀ ਤੇ ਹੋਰ ਸਿਆਸੀ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।

Advertisement

Advertisement
×