DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੈਂਡਬਾਲ ਮੁਕਾਬਲੇ: ਐੱਲ ਪੀ ਯੂ ਨੇ ਪੰਜਾਬੀ ’ਵਰਸਿਟੀ ਨੂੰ ਹਰਾਇਆ

ਪ੍ਰਬੰਧਕਾਂ ਵੱਲੋਂ ਮਹਿਮਾਨਾਂ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਮੁੱਖ ਮਹਿਮਾਨ ਡਾਇਰੈਕਟਰ ਡਾ. ਭੀਮਇੰਦਰ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਰਹਿਨੁਮਾਈ ਹੇਠ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਅਕਾਲ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਨੌਰਥ ਜ਼ੋਨ ਇੰਟਰ ਯੂਨੀਵਰਸਿਟੀ ਹੈਂਡਬਾਲ (ਮੈੱਨ) ਚੈਂਪੀਅਨਸ਼ਿਪ ਦੇ ਅੱਜ ਚੌਥੇ ਦਿਨ ਸਖ਼ਤ ਮੁਕਾਬਲੇ ਹੋਏ। ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਐੱਸ ਪੀ ਦਵਿੰਦਰ ਅੱਤਰੀ ਸ਼ਾਮਲ ਹੋਏ। ਖਿਡਾਰੀਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਵਿਸ਼ਵ ਪੱਧਰ ’ਤੇ ਹੈਂਡਬਾਲ ਖੇਡ ਦੇ ਵਧਦੇ ਰੁਝਾਨ ਅਤੇ ਮੁਕਾਮ ਬਾਰੇ ਚਾਨਣਾ ਪਾਇਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਐੱਸ ਪੀ ਦਵਿੰਦਰ ਅੱਤਰੀ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਖਿਡਾਰੀਆਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪਹੁੰਚੇ ਮਹਿਮਾਨਾਂ ਨੂੰ ਕੌਂਸਲ ਪ੍ਰਬੰਧਕਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਗੁਰਜੰਟ ਸਿੰਘ ਦੁੱਗਾਂ, ਐਡਵੋਕੇਟ ਮਨਜੀਤ ਸਿੰਘ ਬਾਲੀਆਂ, ਡਾ. ਗੀਤਾ ਠਾਕਰ, ਪ੍ਰਿੰਸੀਪਲ ਵਿਜੇ ਪਲਾਹਾ, ਸੁਧਾਖਰ ਮੁਗਮ (ਆਬਜ਼ਰਵਰ), ਡਾ ਗੁਰਸ਼ਰਨ ਸਿੰਘ ਗਿੱਲ ਡਾਇਰੈਕਟਰ ਏ ਆਈ ਜੀ, ਡਾ. ਜਤਿੰਦਰ ਦੇਵ, ਪ੍ਰੋ. ਰਣਧੀਰ ਸ਼ਰਮਾ, ਪ੍ਰੋ. ਸੋਹਨਦੀਪ ਸਿੰਘ ਜੁਗਨੂੰ, ਡਾ. ਸੁਖਜੀਤ ਸਿੰਘ ਘੁਮਾਣ ਸਮੇਤ ਕਾਲਜ ਦੇ ਸਟਾਫ਼ ਮੈਂਬਰ ਮੌਜੂਦ ਸਨ। ਇਸ ਮੌਕੇ ਹੋਏ ਮੁਕਾਬਲਿਆਂ ਦੌਰਾਨ ਹਿਮਾਚਲ ਯੂਨੀਵਰਸਿਟੀ ਸ਼ਿਮਲਾ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਨੂੰ 24-23 ਦੇ ਫ਼ਰਕ ਨਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ 22-20 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਸ਼ਿਮਲਾ ਨੂੰ 18-16 ਦੇ ਫ਼ਰਕ ਨਾਲ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ 24-22 ਨਾਲ ਹਰਾਇਆ।

Advertisement
Advertisement
×