ਹਰਦੀਪ ਸਿੰਘ ਸੋਢੀ
ਧੂਰੀ, 4 ਮਈ
ਦਿੱਲੀ ਵਿੱਚ ਲੱਗੇ ਕਿਸਾਨਾਂ ਦੇ ਮੋਰਚੇ ਦੌਰਾਨ ਨਜ਼ਦੀਕੀ ਪਿੰਡ ਕੋਲਸੇੜੀ ਦਾ ਕਿਸਾਨ ਭੁਪਿੰਦਰ ਸਿੰਘ ਨੰਬਰਦਾਰ ਸ਼ਹੀਦ ਹੋ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਮਦਦ ਕਰਨ ਦਾ ਐਲਾਨ ਕੀਤਾ ਗਿਆ ਸੀ। ਅੱਜ ਧੂਰੀ ਦੇ ਐੱਸਡੀਐੱਮ ਇਸਮਤਾਵਿਜੇ ਸਿੰਘ ਵੱਲੋਂ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਚੈੱਕ ਸੌਂਪਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਹਰਪਾਲ ਸਿੰਘ, ਹਰਬੰਸ ਸਿੰਘ, ਵਿੰਦਰ ਸਿੰਘ ਨੇ ਦੱਸਿਆ ਉਨ੍ਹਾਂ ਦੀ ਜਥੇਬੰਦੀ ਹਮੇਸ਼ਾ ਕਿਸਾਨਾਂ ਨਾਲ ਖੜੀ ਹੈ।