ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 7 ਮਾਰਚ
ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈੱਲਫੇਅਰ ਸੰਗਠਨ ਪੰਜਾਬ ਵੱਲੋਂ ਸਮਾਜ ਸੇਵੀ ਰਣਜੀਤ ਸਿੰਘ ਹੈਪੀ ਲਿੱਦੜਾਂ ਨੂੰ ਸੰਗਠਨ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਹੈਪੀ ਲਿੱਦੜਾਂ ਨੇ ਕਿਹਾ ਕਿ ਉਹ ਇਸ ਵੱਡੀ ਸੰਸਥਾ ਸਬੰਧੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਨਿਯੁਕਤੀ ਲਈ ਉਨ੍ਹਾਂ ਸੰਗਠਨ ਦੇ ਮੁੱਖ ਸਰਪ੍ਰਸਤਪੂਨਮ ਕਾਂਗੜਾ ਅਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦਾ ਧੰਨਵਾਦ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਦਲਿਤ ਆਗੂ ਹਾਜ਼ਰ ਸਨ।