DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਰਚੰਦ ਬਰਸਟ ਵੱਲੋਂ ਕੇਜਰੀਵਾਲ ਨਾਲ ਮੁਲਾਕਾਤ

ਮੌਜੂਦਾ ਰਾਜਨੀਤਿਕ ਹਾਲਾਤ ਤੇ ਆਗਾਮੀ ਚੋਣ ਰਣਨੀਤੀ ਬਾਰੇ ਚਰਚਾ ਕੀਤੀ

  • fb
  • twitter
  • whatsapp
  • whatsapp
featured-img featured-img
ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹੋਏ ਹਰਚੰਦ ਸਿੰਘ ਬਰਸਟ।
Advertisement

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਲੁਧਿਆਣਾ ਦੌਰੇ ਦੌਰਾਨ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਬਰਸਟ ਨੇ ਅਰਵਿੰਦ ਕੇਜਰੀਵਾਲ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜਾਬ ਦੀਆਂ ਮੌਜੂਦਾ ਸਿਆਸੀ ਗਤੀਵਿਧੀਆਂ ਸਮੇਤ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਤਾਰਪੂਰਵਕ ਚਰਚਾ ਕੀਤੀ।

ਇਸ ਅਹਿਮ ਬੈਠਕ ਦੌਰਾਨ ਸੂਬੇ ਦੇ ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਣਾਈ ਜਾ ਰਹੀ ਰਣਨੀਤੀ ਅਤੇ ਯੋਜਨਾ ਬਾਰੇ ਵੀ ਦੱਸਿਆ ਗਿਆ। ਹਰਚੰਦ ਸਿੰਘ ਬਰਸਟ ਨੇ ਕੌਮੀ ਕਨਵੀਨਰ ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਪਾਰਟੀ ਦੇ ਵਰਕਰ ਅਤੇ ਆਗੂ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕ ਪੱਖੀ ਕੰਮ ਕੀਤੇ ਜਾ ਰਹੇ ਹਨ, ਜਿਸਦੇ ਸਦਕਾ ਅੱਜ ਪੰਜਾਬ ਤਰੱਕੀ ਦੀ ਰਾਹ ’ਤੇ ਅੱਗੇ ਵੱਧ ਰਿਹਾ ਹੈ।

Advertisement

Advertisement

ਪੰਜਾਬ ਇਨਫੋਟੈੱਕ ਦੇ ਚੇਅਰਮੈਨ ਜਵੰਧਾ ਕੇਜਰੀਵਾਲ ਨੂੰ ਮਿਲੇ

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹੋਏ ਡਾ. ਗੁਨਿੰਦਰਜੀਤ ਸਿੰਘ ਜਵੰਧਾ।
ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹੋਏ ਡਾ. ਗੁਨਿੰਦਰਜੀਤ ਸਿੰਘ ਜਵੰਧਾ।

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਵੱਲੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਜਵੰਧਾ ਨੇ ਇਸ ਮੀਟਿੰਗ ਨੂੰ ਬੇਹੱਦ ਸਾਰਥਕ ਅਤੇ ਪ੍ਰੇਰਨਾਦਾਇਕ ਦੱਸਿਆ। ਡਾ. ਮਿੰਕੂ ਜਵੰਧਾ ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸ਼ਨ ਸੰਗਰੂਰ ਦੇ ਵੀ ਚੇਅਰਮੈਨ ਹਨ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਪ੍ਰਸ਼ਾਸਨਿਕ ਸੁਧਾਰਾਂ, ਲੋਕ-ਪੱਖੀ ਨੀਤੀਆਂ ਅਤੇ ਸੂਬੇ ਦੇ ਉਦਯੋਗਿਕ ਤੇ ਤਕਨੀਕੀ ਵਿਕਾਸ ਨੂੰ ਲੈ ਕੇ ਡੂੰਘੀ ਚਰਚਾ ਹੋਈ। ਚੇਅਰਮੈਨ ਜਵੰਧਾ ਨੇ ਪੰਜਾਬ ਇਨਫੋਟੈਕ ਦੇ ਚੱਲ ਰਹੇ ਪ੍ਰਾਜੈਕਟਾਂ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਨੂੰ ਆਈ ਟੀ ਹੱਬ ਬਣਾਉਣ ਦੀਆਂ ਯੋਜਨਾਵਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ।

Advertisement
×