ਐੱਸਐੱਸ ਸੱਤੀ
ਮਸਤੂਆਣਾ ਸਾਹਿਬ, 24 ਅਪਰੈਲ
ਗੁਰਦੁਆਰਾ ਸ੍ਰੀ ਅਬਚਲ ਨਗਰ ਸਾਹਿਬ ਪਿੰਡ ਫਤਹਿਗੜ੍ਹ ਛੰਨਾਂ ਵਿਖੇ ਮੀਟਿੰਗ ਹੋਈ, ਜਿਸ ਦੌਰਾਨ ਗੁਰਦੁਆਰਾ ਸਾਹਿਬ ਦੀ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਵਿਚ ਭਾਈ ਹਰਦੇਵ ਸਿੰਘ ਨੂੰ ਪ੍ਰਧਾਨ, ਨਾਜਰ ਸਿੰਘ ਠੇਕੇਦਾਰ ਨੂੰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਨੂੰ ਸਕੱਤਰ, ਦਲਜੀਤ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਬਾਬਾ ਦਰਸ਼ਨ ਸਿੰਘ, ਬਚਿੱਤਰ ਸਿੰਘ, ਦਲਵਿੰਦਰ ਸਿੰਘ, ਸੁਰਿੰਦਰ ਸਿੰਘ, ਮਲਕੀਤ ਸਿੰਘ, ਦਲੀਪ ਸਿੰਘ, ਗੁਰਪ੍ਰੀਤ ਸਿੰਘ ਫੌਜੀ ਨੂੰ ਕਮੇਟੀ ਦੇ ਕਾਰਜਕਾਰੀ ਮੈਂਬਰ ਚੁਣਿਆ ਗਿਆ। ਇਸ ਮੌਕੇ ਰਾਜਵੀਰ ਸਿੰਘ ਤੇ ਦੀਦਾਰ ਸਿੰਘ ਨੂੰ ਗ੍ਰੰਥੀ ਨਿਯੁਕਤ ਕੀਤਾ। ਇਸ ਮੌਕੇ ਪ੍ਰਧਾਨ ਹਰਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਗੁਰੂ ਘਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਨ੍ਹਾਂ ਤੋਂ ਇਲਾਵਾ ਕਮੇਟੀ ਦੀ ਚੋਣ ਸਮੇਂ ਗੁਰਮੇਲ ਸਿੰਘ ਰੰਗੀਲਾ, ਤਰਲੋਕ ਸਿੰਘ, ਬਿੰਦਰ ਸਿੰਘ, ਪੁਸ਼ਵਿੰਦਰ ਸਿੰਘ, ਅਮਨਦੀਪ ਸਿੰਘ, ਜਸਵੀਰ ਸਿੰਘ, ਹੁਸਨਦੀਪ ਸਿੰਘ ਹਾਜ਼ਰ ਸਨ।