ਪਿੰਡ ਪਰਤਣ ’ਤੇ ਹਰਮਨ ਕੌਰ ਦਾ ਸਵਾਗਤ
ਅਸਾਮ ਦੀ ਰਾਜਧਾਨੀ ਗੁਹਾਟੀ ਵਿੱਚ ਕੌਮੀ ਵੁਸ਼ੂ ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਹਾਸਲ ਕਰਨ ਵਾਲੀ ਪੰਜਾਬ ਦੀ ਟੀਮ ਦੀ ਖਿਡਾਰਨ ਹਰਮਨ ਕੌਰ ਦਾ ਪਿੰਡ ਬਾਲਦ ਕਲਾਂ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਕਾਕਾ ਨੇ ਦੱਸਿਆ ਕਿ...
Advertisement
ਅਸਾਮ ਦੀ ਰਾਜਧਾਨੀ ਗੁਹਾਟੀ ਵਿੱਚ ਕੌਮੀ ਵੁਸ਼ੂ ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਹਾਸਲ ਕਰਨ ਵਾਲੀ ਪੰਜਾਬ ਦੀ ਟੀਮ ਦੀ ਖਿਡਾਰਨ ਹਰਮਨ ਕੌਰ ਦਾ ਪਿੰਡ ਬਾਲਦ ਕਲਾਂ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਕਾਕਾ ਨੇ ਦੱਸਿਆ ਕਿ ਬਾਲਦ ਕਲਾਂ ਦੀ ਇਸ ਹੋਣਹਾਰ ਧੀ ਨੇ ਪਿੰਡ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਹਰਮਨ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ, ਖਾਸ ਕਰ ਲੜਕੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ।
Advertisement
Advertisement
Advertisement
×

