ਹਰਸਿਮਰਤ ਦਾ ਅਸਤੀਫ਼ਾ ਮਹਿਜ਼ ਡਰਾਮੇਬਾਜ਼ੀ: ਢੀਂਡਸਾ

ਹਰਸਿਮਰਤ ਦਾ ਅਸਤੀਫ਼ਾ ਮਹਿਜ਼ ਡਰਾਮੇਬਾਜ਼ੀ: ਢੀਂਡਸਾ

ਰਮੇਸ਼ ਭਾਰਦਵਾਜ
ਲਹਿਰਾਗਾਗਾ, 18 ਸਤੰਬਰ

ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਿ ਅਕਾਲੀ ਦਲ ਡੈਮੋਕਰੇਟਿਕ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸਾਂ ਦਾ ਵਿਰੋਧ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦਾ ਕਿਸਾਨਾਂ ਨਾਲ ਕੋਈ ਭਾਵਨਾ ਤੇ ਸਰੋਕਾਰ ਨਹੀਂ ਹੈ ਅਤੇ ਉਹ ਸਿਰਫ਼ ਆਪਣੇ ਨਿੱਜੀ ਮੁਫ਼ਾਦ ਲਈ ਕੰਮ ਕਰ ਰਹੇ ਹਨ ਅਤੇ ਹੁਣ ਜਦੋਂ ਕਿਸਾਨਾਂ ਨੇ ਸਪੱਸ਼ਟ ਆਖ ਦਿੱਤਾ ਹੈ ਕਿ ਅਕਾਲੀ ਦਲ ਬਾਦਲ ਨੂੰ ਪਿੰਡਾਂ ’ਚ ਨਹੀਂ ਵੜਨ ਦੇਣਗੇ ਤਾਂ ਮਜ਼ਬੂਰੀਵਸ ਬਾਦਲ ਪਰਿਵਾਰ ਆਰਡੀਂਨੈਂਸ ਦੇ ਵਿਰੋਧ ਦਾ ਦਿਖਾਵਾ ਕਰ ਰਿਹਾ ਹੈ। ਉਨ੍ਹਾਂ ਕੇਂਦਰੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦੇਣ ਦੀ ਗੱਲ ਸਿਰਫ਼ ਡਰਾਮੇਬਾਜ਼ੀ ਹੈ। ਉਨ੍ਹਾਂ ਕਿਹਾ ਅਕਾਲੀ ਦਲ ਕੇਂਦਰ ਸਰਕਾਰ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦਾ ਹੈ ਅਤੇ ਜੇ ਬਾਦਲ ਸੱਚੀ ਆਰਡੀਨੈਂਸ ਦੇ ਵਿਰੁੱਧ ਹਨ ਤਾਂ ਤਿੰਨ ਮਹੀਨੇ ਪਹਿਲਾਂ ਅਸਤੀਫ਼ਾ ਕਿਉਂ ਨਹੀਂ ਦਿੱਤਾ ਅਤੇ ਹੁਣ ਵੀ ਕੇਂਦਰੀ ਵਜਾਰਤ ’ਚੋ ਅਸਤੀਫੇ ਦੇ ਬਾਵਜੂਦ ਬਾਦਲ ਭਾਜਪਾ ਨਾਲ ਸਾਂਝ ਬਰਕਰਾਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਰਕੇ ਲਹਿਰਾਗਾਗਾ ਦਾ ਮੁੱਖ ਨਹਿਰੀ ਪੁੱਲ ਟੁੱਟ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਪੁੱਲ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਇਸ ਖਿਲਾਫ਼ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਆੜ੍ਹਤੀ ਯੂਨੀਅਨ ਦੇ ਜ੍ਰਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਨੇ ਸ੍ਰੀ ਢੀਂਡਸਾ ਦੇ ਫੈਸਲੇ ਦਾ ਸਵਾਗਤ ਕੀਤਾ।

ਰੱਖੜਾ ਵੱਲੋਂ ਬੀਬੀ ਬਾਦਲ ਦੇ ਅਸਤੀਫ਼ੇ ਦਾ ਸਵਾਗਤ

ਪਟਿਆਲਾ(ਨਿੱਜੀ ਪੱਤਰ ਪ੍ਰੇਰਕ):ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਸਾਨ ਮਾਰੂ ਫੈਸਲਿਆਂ ’ਤੇ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਮੰਤਰੀ ਮੰਡਲ ਵਿੱਚੋਂ ਦਿੱਤੇ ਅਸਤੀਫ਼ੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਬੀ ਬਾਦਲ ਨੇ ਕਿਸਾਨੀ ਦੇ ਹੱਕ ਵਿੱਚ ਜੋ ਸਟੈਂਡ ਲਿਆ ਹੈ ਤੋਂ ਅੱਜ ਹਰ ਪੰਜਾਬੀ ਸਿਆਸਤ ਤੋਂ ਉਪਰ ਉੱਠ ਕੇ ਦਿਲੋਂ ਖੁਸ਼ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨੀ ਲਈ ਲੜਿਆ ਹੈ ਲੜਦਾ ਰਹੇਗਾ। ਇਸ ਮੌਕੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...