ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 18 ਅਕਤੂਬਰ
ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਦੇ ਸਹਿਯੋਗ ਸਦਕਾ ਲੋੜਵੰਦ 5 ਲੜਕੀਆਂ ਦੇ ਅਨੰਦ ਕਾਰਜ ਕਰਵਾਏ ਗਏ। ਜਾਣਕਾਰੀ ਮੁਤਾਬਿਕ ਲੜਕੀਆਂ ਨੂੰ ਤਿਆਰ ਕਰਾਉਣ ਦਾ ਪ੍ਰਬੰਧ ਵੀ ਮਸਤੂਆਣਾ ਸਾਹਿਬ ਵਿੱਚ ਹੀ ਫਿਜ਼ੀਕਲ ਕਾਲਜ ਦੇ ਪ੍ਰਿੰਸੀਪਲ ਗੀਤਾ ਠਾਕੁਰ ਦੀ ਨਿਗਰਾਨੀ ਹੇਠ ਲੇਡੀਜ਼ ਸਟਾਫ ਮੈਂਬਰਾਂ ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ ਦੀ ਦੇਖ ਰੇਖ ਹੇਠ ਰਾਗੀ ਗ੍ਰੰਥੀ ਸਿੰਘਾਂ ਵੱਲੋਂ ਲਾਵਾਂ ਦਾ ਪਾਠ ਕੀਤਾ ਗਿਆ।