ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 12 ਅਪਰੈਲ
ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਲਸੋਈ ਵਿੱਚ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਅਮਰਗੜ੍ਹ ਨੂੰ ਪੰਜਾਬ ਦੇ ਨਮੂਨੇ ਦਾ ਹਲਕਾ ਬਣਾਉਣਾ ਉਸ ਦਾ ਸੁਪਨਾ ਹੈ, ਜਿਸ ਦੀ ਪੂਰਤੀ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸਿਹਤ ਤੇ ਸਿੱਖਿਆ ਸੇਵਾਵਾਂ ਵਿੱਚ ਸੁਧਾਰ ਲਿਆਂਦਾ ਜਾਵੇਗਾ। ਪਿੰਡਾਂ ਦਾ ਯੋਜਨਾਬੱਧ ਢੰਗ ਨਾਲ ਇਕਸਾਰ ਵਿਕਾਸ ਕੀਤਾ ਜਾਵੇਗਾ। ਨਸ਼ੇ ਦੇ ਮੁੱਦੇ ਼’ਤੇ ਉਨ੍ਹਾਂ ਕਿਹਾ ਕਿ ਕੁਝ ਹੀ ਮਹੀਨਿਆਂ ’ਚ ਪੰਜਾਬ ’ਚੋਂ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ।