DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਇਲਾਕੇ ਦੇ ਪਿੰਡ ਭੱਟੀਵਾਲ ਕਲਾਂ, ਫੱਗੂਵਾਲਾ, ਫੁੰਮਣਵਾਲ ਅਤੇ ਬੱਟੜਿਆਣਾ ਵਿੱਚ ਲਾਭਪਾਤਰੀਆਂ ਨੂੰ ਸਿਹਤ ਸੁਰੱਖਿਆ ਦੀ ਸਹੂਲਤ ਲਈ ਮੁੱਖ ਮੰਤਰੀ ਸਿਹਤ ਕਾਰਡ ਵੰਡੇ। ਇਸ ਮੌਕੇ ਵਿਧਾਇਕਾ ਨੇ ਕਿਹਾ ਕਿ ਇਸ ਸਿਹਤ ਕਾਰਡ ਰਾਹੀਂ ਦਸ ਲੱਖ...

  • fb
  • twitter
  • whatsapp
  • whatsapp
featured-img featured-img
ਭੱਟੀਵਾਲ ਕਲਾਂ ਵਿੱਚ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡਦੀ ਹੋਈ ਵਿਧਾਇਕਾ ਨਰਿੰਦਰ ਕੌਰ ਭਰਾਜ।
Advertisement

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਇਲਾਕੇ ਦੇ ਪਿੰਡ ਭੱਟੀਵਾਲ ਕਲਾਂ, ਫੱਗੂਵਾਲਾ, ਫੁੰਮਣਵਾਲ ਅਤੇ ਬੱਟੜਿਆਣਾ ਵਿੱਚ ਲਾਭਪਾਤਰੀਆਂ ਨੂੰ ਸਿਹਤ ਸੁਰੱਖਿਆ ਦੀ ਸਹੂਲਤ ਲਈ ਮੁੱਖ ਮੰਤਰੀ ਸਿਹਤ ਕਾਰਡ ਵੰਡੇ। ਇਸ ਮੌਕੇ ਵਿਧਾਇਕਾ ਨੇ ਕਿਹਾ ਕਿ ਇਸ ਸਿਹਤ ਕਾਰਡ ਰਾਹੀਂ ਦਸ ਲੱਖ ਰੁਪਏ ਤੱਕ ਦੀ ਸਿਹਤ ਸਹੂਲਤ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ ਅਤੇ ਸ਼ਹਿਰ ਦੇ ਹਰ ਵਾਰਡ ਦੇ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਈ ਜਾ ਰਹੀ ਹੈ। ਇਸ ਮੌਕੇ ਬਿੱਕਰ ਸਿੰਘ ਸਰਪੰਚ, ਮਲਕੀਤ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਫੱਗੂਵਾਲਾ, ਲਖਵਿੰਦਰ ਸਿੰਘ ਫੱਗੂਵਾਲਾ ਅਤੇ ਸੋਨੀ ਫੁੰਮਣਵਾਲ ਆਦਿ ਹਾਜ਼ਰ ਸਨ।

Advertisement
Advertisement
×