DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤਿੰਨ ਕਰੋੜ ਲੋਕਾਂ ਨੂੰ ਸਿਹਤ ਕਾਰਡ ਜਾਰੀ ਹੋਣਗੇ: ਅਰੋੜਾ

ਪਿੰਡ ਸ਼ੇਰੋਂ ਵਿੱਚ ਸਿਹਤ ਯੋਜਨਾ ਕਾਰਡ ਬਣਾਉਣ ਦੇ ਕੈਂਪ ਦਾ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਪਿੰਡ ਸ਼ੇਰੋਂ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਸਿਹਤ ਯੋਜਨਾ ਕਾਰਡ ਬਣਾਉਣ ਦੇ ਕੈਂਪ ਦਾ ਜਾਇਜ਼ਾ ਲੈਂਦੇ ਹੋਏ।
Advertisement

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰੇਕ ਪਰਿਵਾਰ ਨੂੰ ਯਕੀਨੀ ਬਣਾਉਣ ਲਈ ਤਿੰਨ ਮਹੀਨੇ ਵਿੱਚ ਸੂਬੇ ਦੇ ਤਿੰਨ ਕਰੋੜ ਲਾਭਪਾਤਰੀਆਂ ਨੂੰ ਸਿਹਤ ਯੋਜਨਾ ਕਾਰਡ ਜਾਰੀ ਕੀਤੇ ਜਾਣਗੇ। ਇਸ ਟੀਚੇ ਨੂੰ ਪੂਰਾ ਕਰਨ ਲਈ ਪਿੰਡ ਪਿੰਡ ਕੈਂਪ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਲੌਂਗੋਵਾਲ ਨੇੜਲੇ ਪਿੰਡ ਸ਼ੇਰੋਂ ਵਿੱਚ ਕੈਂਪ ਦੌਰਾਨ ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ।

ਇਸ ਯੋਜਨਾ ਤਹਿਤ 900 ਦੇ ਕਰੀਬ ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਸਪਤਾਲ ਸ਼ਾਮਲ ਕੀਤੇ ਜਾਣਗੇ। ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਇਨ੍ਹਾਂ ਹਸਪਤਾਲਾਂ ਨੂੰ ਇਲਾਜ ਤੋਂ ਬਾਅਦ 15 ਦਿਨਾਂ ਦੇ ਅੰਦਰ ਇਲਾਜ ਦੀ ਲਾਗਤ ਦਾ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਰਾਜ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ।

Advertisement

ਸਮਾਣਾ ਦੇ ਪਿੰਡਾਂ ਵਿੱਚ ਲੱਗੇ ਕੈਂਪਾਂ ਨੂੰ ਚੰਗਾ ਹੁੰਗਾਰਾ: ਐੱਸ ਡੀ ਐੱਮ

ਸਮਾਣਾ (ਸੁਭਾਸ਼ ਚੰਦਰ): ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਸ਼ੁਰੂ ਕੀਤੇ ਕੈਂਪਾਂ ਨੂੰ ਪਿੰਡਾਂ ਤੇ ਵਾਰਡਾਂ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਐੱਸ ਡੀ ਐੱਮ ਰਿਚਾ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ ਤੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਸਮੇਤ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਵੱਲੋਂ ਦਿੱਤੇ ਸਹਿਯੋਗ ਸਦਕਾ ਪਿੰਡਾਂ ਵਿੱਚ ਇਸ ਸਕੀਮ ਦਾ ਲਾਭ ਦੇਣ ਲਈ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਗੱਜੂਮਾਜਰਾ, ਗਾਜੀਪੁਰ, ਖੱਤਰੀਵਾਲਾ, ਫ਼ਤਹਿਪੁਰ ਅਤੇ ਸ਼ਹਿਰ ਦੇ ਵਾਰਡ ਨੰਬਰ 4 ਅਤੇ 19 ਵਿੱਚ ਲਾਏ ਗਏ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੇ ਵੱਡੀ ਗਿਣਤੀ ਪੁੱਜ ਕੇ ਕਾਰਡ ਬਣਵਾਏ ਹਨ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਅਤੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੈਂਪਾਂ ਵਿੱਚ ਜਾਣ ਵੇਲੇ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਆਪਣੇ ਨਾਲ ਰੱਖਣ।

Advertisement
Advertisement
×