ਪੱਤਰ ਪ੍ਰੇਰਕ
ਸੰਦੌੜ, 9 ਜੂਨ
ਪਿੰਡ ਸੇਰਗੜ੍ਹ ਚੀਮਾ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਤੰਦਰੁਸਤ ਪੰਜਾਬ ਸਿਹਤ ਕੇਂਦਰ ਦੀ ਸ਼ੁਰੂਆਤ ਕੀਤੀ ਗਈ। ਪੇਂਡੂ ਖੇਤਰ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮੰਤਵ ਤਹਿਤ ਪੰਜਾਬ ਸਰਕਾਰ ਦੇ ਯਤਨਾਂ ਨਾਲ ਖੋਲ੍ਹੇ ਗਏ। ਇਸ ਸਿਹਤ ਕੇਂਦਰ ਦੇ ਉਦਘਾਟਨ ਮੌਕੇ ‘ਆਪ’ ਆਗੂ ਚਰਨਜੀਤ ਸਿੰਘ ਚੀਮਾ, ਸਿਕੰਦਰ ਸਿੰਘ ਚੀਮਾ ਅਤੇ ਪਰਵਾਸੀ ਪੰਜਾਬੀ ਯਾਦਵਿੰਦਰ ਸਿੰਘ ਵੀ ਹਾਜ਼ਰ ਸਨ। ਇਸ ਸਿਹਤ ਕੇਂਦਰ ਵਿੱਚ ਸੀਐਚਓ ਪਵਨਦੀਪ ਕੌਰ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਕੈਪਟਨ ਹਰਜਿੰਦਰ ਸਿੰਘ, ਬਾਬਾ ਨਿਰਮਲ ਸਿੰਘ, ਜਗਦੇਵ ਸਿੰਘ, ਗਿਆਨ ਸਿੰਘ, ਜਗਰੂਪ ਸਿੰਘ ਆਦਿ ਹਾਜ਼ਰ ਸਨ।