ਸਿਹਤ ਵਿਭਾਗ ਵੱਲੋਂ ਪਿੰਡਾਂ ’ਚ ਮੈਡੀਕਲ ਕੈਂਪ
ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵੱਲੋਂ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਸਿਹਤ ਜਾਂਚ ਕੈਂਪ, ਵਿਸ਼ੇਸ਼ ਸਰਵੇਖਣ ਅਤੇ ਛਿੜਕਾਅ ਸਮੇਤ ਵੱਖ ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਸਹਾਇਕ ਸਿਵਲ ਸਰਜਨ ਡਾ. ਸਜੀਲਾ ਖ਼ਾਨ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ...
Advertisement
ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵੱਲੋਂ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਸਿਹਤ ਜਾਂਚ ਕੈਂਪ, ਵਿਸ਼ੇਸ਼ ਸਰਵੇਖਣ ਅਤੇ ਛਿੜਕਾਅ ਸਮੇਤ ਵੱਖ ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਸਹਾਇਕ ਸਿਵਲ ਸਰਜਨ ਡਾ. ਸਜੀਲਾ ਖ਼ਾਨ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਵੱਲੋਂ ਪਿੰਡ ਸਾਦਤਪੁਰ, ਫ਼ਰੀਦਪੁਰ ਕਲਾਂ, ਫ਼ਰੀਦਪੁਰ ਖੁਰਦ, ਹਥਨ, ਅਬਦੁੱਲਾਪੁਰ, ਨੌਧਰਾਣੀ ਅਤੇ ਮੁਬਾਰਕਪੁਰ ਵਿਖ਼ੇ ਸਿਹਤ ਜਾਂਚ ਅਤੇ ਸਿਹਤ ਸੰਭਾਲ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਖੜ੍ਹੇ ਪਾਣੀ ਦੇ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਦੀ ਅਗਵਾਈ ਹੇਠ ਟੀਮਾਂ ਬਣਾ ਕਿ ਡੇਂਗੂ ਮਲੇਰੀਆ ਦੀ ਜਾਂਚ ਕੀਤੀ ਗਈ ਅਤੇ ਮੱਛਰਾਂ ਦੇ ਖ਼ਾਤਮੇ ਲਈ ਛਿੜਕਾਅ ਕੀਤਾ ਗਿਆ।
Advertisement
Advertisement