DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਹਤ ਡਾਇਰੈਕਟਰ ਵੱਲੋਂ Hospital ਪ੍ਰਬੰਧਾਂ ਦਾ ਜਾਇਜ਼ਾ

ਮਰੀਜ਼ਾਂ ਕੋਲੋਂ ਜਾਣਿਆ ਸਿਹਤ ਸੇਵਾਵਾਂ ਦਾ ਹਾਲ; ਮਰੀਜ਼ਾਂ ਨੂੰ ਹਸਪਤਾਲ ਅੰਦਰੋਂ ਹੀ ਦਵਾਈਆਂ ਮੁਹੱਈਆ ਕਰਵਾਉਣ ਦੇ ਹੁਕਮ

  • fb
  • twitter
  • whatsapp
  • whatsapp
featured-img featured-img
ਡਾਕਟਰਾਂ ਨਾਲ ਮੀਟਿੰਗ ਕਰਦੇ ਹੋਏ ਸਿਹਤ ਡਾਇਰੈਕਟਰ ਡਾ. ਹਤਿੰਦਰ ਕੌਰ।
Advertisement

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੀ ਡਾਇਰੈਕਟਰ ਡਾ. ਹਤਿੰਦਰ ਕੌਰ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ ਕਰ ਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਦੀ ਓ ਪੀ ਡੀ, ਐਮਰਜੈਂਸੀ, ਜੱਚਾ-ਬੱਚਾ ਵਾਰਡ ਅਤੇ ਅਪਰੇਸ਼ਨ ਥੀਏਟਰ ਸਣੇ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਵਾਰਡਾਂ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਲਈ।

ਡਾ. ਹਤਿੰਦਰ ਕੌਰ ਨੇ ਹਸਪਤਾਲ ਪ੍ਰਬੰਧਕਾਂ ਨੂੰ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਮਰੀਜ਼ਾਂ ਲਈ ਸਾਰੀਆਂ ਜ਼ਰੂਰੀ ਦਵਾਈਆਂ ਹਸਪਤਾਲ ਅੰਦਰੋਂ ਹੀ ਉਪਲਬਧ ਕਰਵਾਉਣ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਸੰਸਥਾਗਤ ਜਣੇਪਿਆਂ ਨੂੰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਸਮੂਹ ਸਟਾਫ਼ ਨੂੰ ਮਰੀਜ਼ਾਂ ਨਾਲ ਚੰਗਾ ਵਿਹਾਰ ਰੱਖਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਬਾਅਦ ਵਿੱਚ ਉਨ੍ਹਾਂ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੌਮੀ ਸਿਹਤ ਪ੍ਰੋਗਰਾਮਾਂ ਸਬੰਧੀ ਸਮੀਖਿਆ ਮੀਟਿੰਗ ਵੀ ਕੀਤੀ।

Advertisement

Advertisement
Advertisement
×