ਪੱਤਰ ਪ੍ਰੇਰਕ
ਚੀਮਾ ਮੰਡੀ, 7 ਅਪਰੈਲ
ਇਲਾਕੇ ਦੇ ਪਿੰਡਾਂ ਦੇ ਧੰਨਵਾਦੀ ਦੌਰੇ ਦੌਰਾਨ ਵਿਧਾਇਕ ਅਮਨ ਅਰੋੜਾ ਨੂੰ ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਦੇ ਆਗੂ ਕੁਲਵਿੰਦਰ ਸਿੰਘ ਸਿੱਧੂ ਵੱਲੋਂ ਆਪਣੇ ਸਾਥੀਆਂ ਸਮੇਤ ਮੰਗ ਪੱਤਰ ਦਿੱਤਾ ਗਿਆ ਹੈ। ਇਸ ਸਬੰਧੀ ਕੁਲਵਿੰਦਰ ਸਿੱਧੂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੁਲਾਜ਼ਮਾਂ ਦੇ ਪੇਂਡੂ ਭੱਤਾ, ਫਿਕਸ ਟੂਰ ਅਲਾਉਂਸ, ਵਰਦੀ, ਡਾਈਟ ਤੇ ਬਹੁਤ ਸਾਰੇ ਭੱਤੇ ਕੱਟੇ ਗਏ ਹਨ। ਇਸ ਤੋਂ ਇਲਾਵਾ ਛੇਵੇਂ ਪੇਅ ਕਮਿਸ਼ਨ ਦੀ ਦੇ ਬਕਾਏ ਮੁਲਾਜ਼ਮਾਂ ਨੂੰ ਨਹੀ ਮਿਲੇ। ਉਨ੍ਹਾਂ ਦੱਸਿਆ ਕਿ ਠੇਕਾ ਮੁਲਾਜ਼ਮਾਂ ਨੂੰ ਪੰਦਰਾਂ ਸਾਲਾਂ ਤੋਂ ਰੈਗਲੂਰ ਨਹੀਂ ਕੀਤਾ ਜਾ ਰਿਹਾ ਤੇ ਪੁਰਾਣੀ ਪੈਨਸ਼ਨ ਸਕੀਮ ਦਾ ਮਸਲਾ ਵੀ ਲਟਕਿਆ ਪਿਆ ਹੈ। ਜਥੇਬੰਦੀ ਵੱਲੋਂ ਪਿੰਡਾਂ ਵਿੱਚ ਚੱਲ ਰਹੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਸਹੂਲਤਾਂ ਬਿਜਲੀ ਪਾਣੀ ਦਾ ਪ੍ਰਬੰਧ ਨਹੀਂ ਹੈ ਤੇ ਕੁਝ ਸਬ ਸੈਂਟਰ ਤਾਂ ਧਰਮਸ਼ਾਲਾ ਵਿੱਚ ਚੱਲ ਰਹੇ ਹਨ। ਵਿਧਾਇਕ ਨੇ ਭਰੋਸਾ ਦਿੱਤਾ ਕਿ ਉਹ ਖੁਦ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਕੋਲ ਇਹ ਮੁੱਦੇ ਉਠਾਉਣਗੇ ਅਤੇ ਉਨ੍ਹਾਂ ਦੀ ਜਥੇਬੰਦੀ ਨਾਲ ਮੀਟਿੰਗ ਜਲਦੀ ਕਰਵਾਉਣਗੇ।