DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਹਤ ਮੰਤਰੀ ਨੇ ਸਿਹਤ ਯੋਜਨਾ ਕਾਰਡ ਬਣਾਉਣ ਦੇ ਕੰਮ ਦਾ ਜਾਇਜ਼ਾ ਲਿਆ

ਸੰਗਰੂਰ ਦੇ ਹਰ ਪਰਿਵਾਰ ਤੱਕ ਯੋਜਨਾ ਦਾ ਲਾਭ ਪਹੁੰਚਾਉਣ ਲਈ ਮਾਈਕਰੋ ਮੈਨੇਜਮੈਂਟ ਬਣਾਈ

  • fb
  • twitter
  • whatsapp
  • whatsapp
featured-img featured-img
ਮੀਟਿੰਗ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਲਾਲੀ
Advertisement
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੀ ਪ੍ਰਗਤੀ ਦਾ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਮਿਸ਼ਨ ਮੋਡ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਹਾਇਕ ਕਮਿਸ਼ਨਰ ਕ੍ਰਿਪਾਲਵੀਰ ਸਿੰਘ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਮਾਈਕਰੋ ਮੈਨੇਜਮੈਂਟ ਕੀਤੀ ਗਈ ਹੈ, ਜਿਸ ਅਧੀਨ ਹਲਕਾ ਪੱਧਰ ’ਤੇ ਟੀਚੇ ਨਿਰਧਾਰਤ ਕਰਕੇ ਰੋਜ਼ਾਨਾ ਪ੍ਰਗਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਰੋਜ਼ਾਨਾ 8 ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹੇ ਵਿੱਚ ਕੁੱਲ 40 ਵਿਸ਼ੇਸ਼ ਕੈਂਪ ਲੱਗ ਰਹੇ ਹਨ।

Advertisement

ਡਾ. ਬਲਬੀਰ ਸਿੰਘ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਬ-ਅਪਰੇਟਰ ਵਜੋਂ ਰਜਿਸਟਰੇਸ਼ਨ ਕਰਵਾ ਕੇ ਇਸ ਪ੍ਰਕਿਰਿਆ ਦਾ ਹਿੱਸਾ ਬਣਨ। ਇਸ ਨਾਲ ਜਿੱਥੇ ਸਰਕਾਰੀ ਯੋਜਨਾ ਦੀ ਰਫ਼ਤਾਰ ਵਧੇਗੀ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਸਿਰਜੇ ਜਾਣਗੇ। ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਜਾਂ ਪ੍ਰਸ਼ਾਸਕੀ ਰੁਕਾਵਟ ਆਉਣ ’ਤੇ ਉਸ ਦਾ ਤੁਰੰਤ ਹੱਲ ਕੀਤਾ ਜਾਵੇ।

Advertisement

ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ (ਸੀ.ਐੱਸ.ਸੀ.) ਨੂੰ ਵੀ ਯੋਜਨਾ ਨਾਲ ਜੋੜਿਆ ਗਿਆ ਹੈ। ਮੀਟਿੰਗ ਵਿੱਚ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Advertisement
×