DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਹਤ ਮੰਤਰੀ ਨੇ ਸੜਕ ਦੀ ਉਸਾਰੀ ਸ਼ੁਰੂ ਕਰਵਾਈ

ਲੋਕਾਂ ਦੀ 15 ਸਾਲ ਪੁਰਾਣੀ ਮੰਗ ਪੂਰੀ ਹੋੲੀ: ਮੇਅਰ

  • fb
  • twitter
  • whatsapp
  • whatsapp
featured-img featured-img
ਸੜਕ ਦੀ ਉਸਾਰੀ ਸ਼ੁਰੂ ਕਰਵਾਉਂਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ।
Advertisement

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੋਂ ਦੇ ਦਸਮੇਸ਼ ਨਗਰ ਤੋਂ ਜੇਲ੍ਹ ਰੋਡ ਤੱਕ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਦੋ ਕਿਲੋਮੀਟਰ ਲੰਬੀ ਸੜਕ ਦੀ ਉਸਾਰੀ ਦੇ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਮੇਅਰ ਕੁੰਦਨ ਗੋਗੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕਾ ਵਾਸੀਆਂ ਦੀ 15 ਸਾਲ ਪੁਰਾਣੀ ਮੰਗ ਪੂਰੀ ਹੋ ਗਈ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਫ਼ਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਮੁੱਢਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਖ਼ਾਸ ਕਰ ਬਰਸਾਤ ਦੇ ਮੌਸਮ ਵਿੱਚ ਹਾਲਾਤ ਹੋਰ ਵੀ ਮੁਸ਼ਕਲ ਬਣ ਜਾਂਦੇ ਸਨ। ਹੁਣ ਇਹ ਸੜਕ ਬਣਨ ਨਾਲ ਆਵਾਜਾਈ ਸੁਚਾਰੂ ਹੋਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ ਹੋਰ ਵਿਕਾਸ ਪ੍ਰਾਜੈਕਟਾਂ ’ਤੇ ਵੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।

Advertisement

ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਯਕੀਨੀ ਬਣਾਏ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਲੜੀ ਜਾਰੀ ਰਹੇਗੀ। ਇਸ ਮੌਕੇ ਉਪਕਾਰ ਸਿੰਘ, ਚਰਨਜੀਤ ਐੱਸ ਕੇ, ਜਸਵੀਰ ਗਾਂਧੀ, ਮਨਦੀਪ ਵਿਰਦੀ, ਦੇਵਿੰਦਰ ਕੌਰ ਆਦਿ ਵੀ ਹਾਜ਼ਰ ਸਨ।

Advertisement

ਤਰਕਸ਼ੀਲ ਸੁਸਾਇਟੀ ਨੇ ਮੰਤਰੀ ਨੂੰ ਮੰਗ ਪੱਤਰ ਦਿੱਤਾ

ਪਟਿਆਲਾ(ਗੁਰਨਾਮ ਸਿੰਘ ਅਕੀਦਾ): ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਅਰਬਨ ਅਸਟੇਟ ਪਟਿਆਲਾ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਵਿੱਚ ਮੈਡੀਕਲ ਖੋਜਾਂ ਲਈ ਮ੍ਰਿਤਕ ਦੇਹ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਮੈਡੀਕਲ ਕਾਲਜਾਂ ਵਿੱਚ ਸਨਮਾਨਯੋਗ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਮੌਕੇ ’ਤੇ ਹੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਸੁਸਾਇਟੀ ਦੇ ਆਗੂਆਂ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ। ਤਰਕਸ਼ੀਲ ਸੁਸਾਇਟੀ ਦੇ ਇਕਾਈ ਮੁਖੀ ਸੁਰਿੰਦਰ ਪਾਲ ਨੇ ਹਰ ਸਰਕਾਰੀ ਮੈਡੀਕਲ ਕਾਲਜ ਵਿੱਚ ਦੇਹ ਪ੍ਰਾਪਤ ਕਰਨ ਲਈ ਮਾਹਿਰ ਡਾਕਟਰਾਂ ਦੀ ਟੀਮ ਤਾਇਨਾਤ ਕਰਨ, 24 ਘੰਟੇ ਹੈਲਪਲਾਈਨ ਸਮੇਤ ‘ਬਾਡੀ ਡੋਨੇਸ਼ਨ ਸੈੱਲ’ ਸਥਾਪਤ ਕਰਨ, ਦੇਹ ਸੌਂਪਣ ਆਏ ਪਰਿਵਾਰਾਂ ਲਈ ਵੇਟਿੰਗ ਹਾਲ, ਪੀਣ ਵਾਲੇ ਪਾਣੀ ਅਤੇ ਸਾਫ਼-ਸੁਥਰੇ ਬਾਥਰੂਮਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ, ਪੂਰਨ ਸਿੰਘ ਸੈਣੀ, ਮਾਸਟਰ ਧਰਮ ਦਾਸ, ਸੰਤੋਸ਼ ਸੰਧੀਰ ਅਤੇ ਭੁਪਿੰਦਰ ਸੰਧੀਰ ਵੀ ਹਾਜ਼ਰ ਸਨ।

Advertisement
×