ਸਿਹਤ ਮੰਤਰੀ ਵੱਲੋਂ ਧੂਰੀ ਹਸਪਤਾਲ ਦਾ ਦੌਰਾ
ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਅੱਜ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਮਰੀਜ਼ਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਉੱਥੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਡਾ. ਬਲਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ...
ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਅੱਜ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਮਰੀਜ਼ਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਉੱਥੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਡਾ. ਬਲਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਹਸਪਤਾਲ ਦੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ, ਉੱਥੇ ਉਨ੍ਹਾਂ ਦੱਸਿਆ ਕਿ ਹਸਪਤਾਲ ਦੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਉਸਾਰੀ ਅਧੀਨ ਨਵੀਂ ਇਮਾਰਤ ਇਸ ਸਾਲ ਬਣ ਕੇ ਤਿਆਰ ਹੋ ਜਾਵੇਗੀ। ਉਨ੍ਹਾਂ ਹਸਪਤਾਲ ਅੰਦਰ ਡਾਕਟਰੀ ਅਮਲੇ ਦੀ ਕਮੀ ਬਾਰੇ ਕਿਹਾ ਕਿ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਦੇਣ ਲਈ 17 ਨਵੇਂ ਡਾਕਟਰ ਤਾਇਨਾਤ ਕੀਤੇ ਗਏ ਹਨ ਅਤੇ ਮਾਹਿਰ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ, ਜਿਸ ਲਈ ਸੇਵਾ ਮੁਕਤ ਮਾਹਿਰ ਡਾਕਟਰਾਂ ਨੂੰ ਮੁੜ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਰਸਿੰਗ ਸਟਾਫ਼ ਦੀ ਘਾਟ ਨੂੰ ਦੂਰ ਕੀਤਾ ਜਾ ਰਿਹਾ ਹੈ, ਜਿਸ ਲਈ ਸਿਹਤ ਵਿਭਾਗ ਵਿੱਚ 700 ਨਵੀਆਂ ਨਰਸਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਵਿੱਚੋਂ 400 ਦੀ ਭਰਤੀ ਮੁਕੰਮਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਧੂਰੀ ਦਾ ਨਵਾਂ ਬਣ ਰਿਹਾ ਹਸਪਤਾਲ ਨਿੱਜੀ ਹਸਪਤਾਲਾਂ ਨਾਲੋਂ ਵੀ ਬੇਹਤਰ ਸਿਹਤ ਸੇਵਾਵਾਂ ਵਾਲਾ ਹੋਵੇਗਾ ਅਤੇ ਆਧੁਨਿਕ ਮਸ਼ੀਨਾਂ ਨਾਲ ਲੈਸ ਹੋਵੇਗਾ।

