ਸਿਹਤ ਟੀਮਾਂ ਵੱਲੋਂ ਸਕੂਲਾਂ ’ਚ ਜਾਗਰੂਕਤਾ ਮੁਹਿੰਮ
ਸਿਵਲ ਸਰਜਨ ਸੰਗਰੂਰ ਡਾ. ਸੰਜੇ ਗੋਇਲ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਹੇਠ ਸਿਹਤ ਬਲਾਕ ਫਤਹਿਗੜ੍ਹ ਪੰਜਗਰਾਈਆਂ ਦੀਆਂ ਵੱਖ ਵੱਖ ਮਲਟੀਪਰਪਜ਼ ਸਿਹਤ ਕਾਮਿਆਂ ਦੀਆਂ ਟੀਮਾਂ ਵੱਲੋਂ ਬਲਾਕ...
Advertisement
ਸਿਵਲ ਸਰਜਨ ਸੰਗਰੂਰ ਡਾ. ਸੰਜੇ ਗੋਇਲ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਹੇਠ ਸਿਹਤ ਬਲਾਕ ਫਤਹਿਗੜ੍ਹ ਪੰਜਗਰਾਈਆਂ ਦੀਆਂ ਵੱਖ ਵੱਖ ਮਲਟੀਪਰਪਜ਼ ਸਿਹਤ ਕਾਮਿਆਂ ਦੀਆਂ ਟੀਮਾਂ ਵੱਲੋਂ ਬਲਾਕ ਦੇ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਬਲਾਕ ਐਜੂਕੇਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਬਲਾਕ ਦੀਆਂ ਟੀਮਾਂ ਵੱਲੋਂ ਵੱਖ ਵੱਖ ਪਿੰਡਾਂ ਵਿਚ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਕੇ ਡੇਂਗੂ ਤੋਂ ਬਚਾਅ ਲਈ ਉਪਰਾਲੇ ਕੀਤੇ ਗਏ ਹਨ। ਐੱਸ ਐੱਮ ਓ ਡਾ. ਭਿੰਡਰ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ, ਗਮਲਿਆਂ, ਬਰਤਨਾਂ, ਟਾਇਰਾਂ ਅਤੇ ਹੋਰ ਥਾਵਾਂ ਦੀ ਜਾਂਚ ਕੀਤੀ ਜਾਵੇ।
Advertisement
