ਸਿਹਤ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ : The Tribune India

ਸਿਹਤ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ

ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ; ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ

ਸਿਹਤ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ

ਸੰਗਰੂਰ ’ਚ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਸਿਹਤ ਮੁਲਾਜ਼ਮ।

ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਸਤੰਬਰ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਦਰਜਾ-3, ਦਰਜਾ-4, ਠੇਕਾ ਅਤੇ ਆਊਟ ਸੋਰਸਿਜ਼ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਇੱਥੇ ਸਿਵਲ ਸਿਰਜਨ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਧਰਨੇ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਜਨਰਲ ਸਕੱਤਰ ਰਣਜੀਤ ਸਿੰਘ ਰਾਣਵਾਂ, ਜ਼ਿਲ੍ਹਾ ਚੇਅਰਮੈਨ ਜੀਤ ਸਿੰਘ ਬੰਗਾ, ਜ਼ਿਲ੍ਹਾ ਪ੍ਰਧਾਨ ਸੀਤਾ ਰਾਮ ਸ਼ਰਮਾ, ਜਨਰਲ ਸਕੱਤਰ ਕੰਵਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਦਰਜਾ ਚਾਰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੁੰਨਾਂਵਾਲ ਨੇ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 20 ਸਤੰਬਰ ਨੂੰ ਸਾਂਝੇ ਫਰੰਟ ਦੇ ਆਗੂਆਂ ਨਾਲ ਮੰਗਾਂ ਦੇ ਨਿਪਟਾਰੇ ਸਬੰਧੀ ਕੋਈ ਠੋਸ ਭਰੋਸਾ ਨਹੀਂ ਦਿੱਤਾ ਗਿਆ ਜਿਸ ਕਾਰਨ ਮੁਲਾਜ਼ਮਾਂ ’ਚ ਰੋਸ ਹੈ।

ਉਨ੍ਹਾਂ ਕਿਹਾ ਕਿ ਠੇਕਾ ਆਧਾਰ ਮੁਲਾਜ਼ਮਾਂ ਨੂੰ ਰੈਗਲੂਰ ਕਰਨਾ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਛੇਵੇ ਤਨਖਾਹ ਕਮਿਸ਼ਨ ਦਾ ਏਰੀਅਰ ਅਤੇ 2016 ਤੋਂ ਬਾਅਦ ਦੇ ਮੁਲਾਜ਼ਮਾਂ ’ਤੇ ਏਰੀਅਰ ਸਮੇਤ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨਾ, ਡੀਏ ਦੀਆਂ ਕਿਸ਼ਤਾਂ ਜਾਰੀ ਕਰਨ, ਸਫਰੀ ਭੱਤਾ, ਪੇਂਡੂ ਭੱਤਾ, ਬਾਰਡਰ ਭੱਤਾ ਸਮੇਤ ਬੰਦ ਕੀਤੇ 37 ਭੱਤੇ ਬਹਾਲ ਕਰਨਾ, ਸਮੁੱਚੇ ਮੁਲਾਜ਼ਮਾਂ/ਪੈਨਸ਼ਨਰਾਂ ਤੇ ਛੇਵੇ ਤਨਖਾਹ ਕਮਿਸ਼ਨ ਦੀ ਸਿਫਾਰਿਸ਼ਾਂ 2.71 ਗੁਣਾਂਕ ਮੁਤਾਬਕ ਲਾਗੂ ਕਰਨ ਸਮੇਤ ਹੋਰ ਮੰਗਾਂ ਸ਼ਾਮਲ ਹਨ। ਉਨ੍ਹਾਂ ਮੰਗ ਕੀਤੀ ਕਿ ਸਿਵਲ ਸਰਜਨ ਦਫਤਰ ਵਿੱਚ ਪੱਖਪਾਤੀ ਰਵੱਈਏ ਦੇ ਆਧਾਰ ’ਤੇ ਦਖਲ-ਅੰਦਾਜ਼ੀ ਬੰਦ ਕੀਤੀ ਜਾਵੇ, ਮੈਡੀਕਲ ਅਫਸਰਾਂ ਦੀਆਂ ਸੇਵਾ ਪੱਤਰੀਆਂ ਬਲਾਕ ਪੱਧਰ ’ਤੇ ਭੇਜਣ ਸਮੇਤ ਹੋਰ ਮੰਗਾਂ ਦਾ ਨਿਬੇੜਾ ਕੀਤਾ ਜਾਵੇ।

ਇਸ ਮੌਕੇ ਯੂਨੀਅਨ ਆਗੂ ਸਾਥੀ ਬਿੱਕਰ ਸਿੰਘ ਸਿਬੀਆ, ਪਰਮਿੰਦਰ ਕੁਮਾਰ , ਹਰਪ੍ਰੀਤ ਵਾਲੀਆ, ਨਿਗਾਹੀ ਰਾਮ, ਹੰਸ ਰਾਜ ਦੀਦਾਰਗੜ੍ਹ, ਗੁਰਮੀਤ ਸਿੰਘ ਮਿੱਡਾ, ਸੱਤਪਾਲ ਮੌੜ, ਰਮੇਸ਼ ਕੁਮਾਰ, ਅਵਤਾਰ ਗੰਢੂਆ, ਰਵਿੰਦਰ ਸ਼ਰਮਾ, ਤੋਤਾ ਖਾਨ, ਕੇਵਲ ਸਿੰਘ ਗੁਜਰਾ, ਕੁਲਵਿੰਦਰ ਸਿੱਧੂ ਤੇ ਭਿੱਲਾ ਸਿੰਘ ਮੌੜਾਂ ਨੇ ਵੀ ਸੰਬੋਧਨ ਕੀਤਾ। ਧਰਨੇ ’ਚ ਪ੍ਰਸ਼ਾਸਨ ਵੱਲੋਂ ਪੁੱਜੇ ਤਹਿਸੀਲਦਾਰ ਸੰਦੀਪ ਕੁਮਾਰ ਨੇ ਮੰਗ ਪੱਤਰ ਲਿਆ ਅਤੇ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All