ਸਿਹਤ ਮੁਲਾਜ਼ਮਾਂ ਦੀ ਹੜਤਾਲ ਜਾਰੀ
ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਉਲੀਕੇ ਰੋਸ ਪ੍ਰੋਗਰਾਮ ਤਹਿਤ ਆਪਣੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਦਾ ਕਰਨ ਲਈ ਅਤੇ ਆਪਣੀਆ ਦੋ ਮਹੀਨੇ ਦੀਆਂ ਰੁਕੀਆਂ ਤਨਖਾਹਾਂ ਨੂੰ ਤੁਰੰਤ ਜਾਰੀ...
Advertisement
ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਉਲੀਕੇ ਰੋਸ ਪ੍ਰੋਗਰਾਮ ਤਹਿਤ ਆਪਣੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਦਾ ਕਰਨ ਲਈ ਅਤੇ ਆਪਣੀਆ ਦੋ ਮਹੀਨੇ ਦੀਆਂ ਰੁਕੀਆਂ ਤਨਖਾਹਾਂ ਨੂੰ ਤੁਰੰਤ ਜਾਰੀ ਕਰਵਾਉਣ ਲਈ ਐੱਨ ਐੱਚ ਐੱਮ ਕਰਮਚਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ ਜਿਸ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ। ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਸੰਦੀਪ ਕੌਰ ਬਰਨਾਲਾ, ਗੁਲਸ਼ਨ ਸ਼ਰਮਾ ਫਰੀਦਕੋਟ ਤੇ ਡਾਕਟਰ ਵਾਹਿਦ ਮਾਲੇਰਕੋਟਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੌਮੀ ਸਿਹਤ ਮਿਸ਼ਨ (ਐੱਨ ਐੱਚ ਐੱਮ) ਤਹਿਤ ਕੰਮ ਕਰਦੇ ਸਮੂਹ ਕੱਚੇ ਮੁਲਾਜ਼ਮਾਂ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਨਾ ਕੀਤੀਆਂ ਤਾਂ 4 ਦਸੰਬਰ ਨੂੰ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
Advertisement
Advertisement
