DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Patiala ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਮੁੜ ਬਣੇਗੀ Heritage Street

ਪਿਛਲੇ ਲੰਮੇ ਸਮੇਂ ਤੋਂ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੈਰੀਟੇਜ ਸਟਰੀਟ ਹੁਣ 55 ਲੱਖ ਰੁਪਏ ਦੀ ਲਾਗਤ ਨਾਲ ਮੁੜ ਬਣਨ ਜਾ ਰਹੀ ਹੈ। ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਮੇਅਰ ਕੁੰਦਨ ਗੋਗੀਆ ਨਾਲ ਮਿਲ ਕੇ...

  • fb
  • twitter
  • whatsapp
  • whatsapp
featured-img featured-img
ਹੈਰੀਟੇਜ ਸਟਰੀਟ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਅਜੀਤਪਾਲ ਕੋਹਲੀ।
Advertisement

ਪਿਛਲੇ ਲੰਮੇ ਸਮੇਂ ਤੋਂ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੈਰੀਟੇਜ ਸਟਰੀਟ ਹੁਣ 55 ਲੱਖ ਰੁਪਏ ਦੀ ਲਾਗਤ ਨਾਲ ਮੁੜ ਬਣਨ ਜਾ ਰਹੀ ਹੈ। ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਮੇਅਰ ਕੁੰਦਨ ਗੋਗੀਆ ਨਾਲ ਮਿਲ ਕੇ ਇਸ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਵਿਧਾਇਕ ਕੋਹਲੀ ਨੇ ਦੱਸਿਆ ਕਿ ਕਾਂਗਰਸ ਸਰਕਾਰ ਸਮੇਂ ਸ਼ਹਿਰ ਦੇ ਵਿਚਕਾਰ ਹੈਰੀਟੇਜ ਦੇ ਨਾਮ ਉੱਤੇ ਰੋੜੇ-ਨੁਮਾ ਟਾਈਲਾਂ ਲਗਾਈਆਂ ਗਈਆਂ ਸਨ, ਜਿਨ੍ਹਾਂ ਕਾਰਨ ਜਿੱਥੇ ਲੱਖਾਂ ਰੁਪਏ ਦੀ ਬਰਬਾਦੀ ਹੋਈ, ਉੱਥੇ ਹੀ ਇਹ ਆਵਾਜਾਈ ਲਈ ਵੀ ਵੱਡਾ ਖ਼ਤਰਾ ਬਣੀਆਂ ਰਹੀਆਂ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਟਾਈਲਾਂ ਨੂੰ ਪੁੱਟ ਕੇ ਇੱਥੇ ਨਵੀਂ ਸੀਮਿੰਟ ਵਾਲੀ ਸੜਕ ਬਣਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਹੋ ਸਕੇ।

Advertisement

ਵਿਧਾਇਕ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਾਨ ਦਾ ਖੌਅ ਬਣੀਆਂ ਇਨ੍ਹਾਂ ਟਾਈਲਾਂ ਨੂੰ ਪੁੱਟ ਕੇ ਵਧੀਆ ਸੜਕ ਬਣਾਈ ਜਾਵੇਗੀ, ਜੋ ਅੱਜ ਪੂਰਾ ਹੋ ਗਿਆ ਹੈ। ਨਵੀਂ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

Advertisement

Advertisement
×