ਹੈਰੋਇਨ ਬਰਾਮਦ
ਪੱਤਰ ਪ੍ਰੇਰਕ ਲਹਿਰਾਗਾਗਾ, 23 ਜੂਨ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸਐੱਚਓ ਸਦਰ ਕਰਮਜੀਤ ਸਿੰਘ ਨੇ ਦੱਸਿਆ ਸਹਾਇਕ ਥਾਣੇਦਾਰ ਜਸਵੀਰ ਸਿੰਘ ਤੇ ਸਾਥੀ ਕਰਮਚਾਰੀਆਂ ਨੂੰ ਮੁਖਬਰੀ ਮਿਲੀ ਸੀ ਕਿ ਜਗਜੀਤ ਸਿੰਘ ਉਰਫ ਜੇਜੀ,...
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 23 ਜੂਨ
Advertisement
ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸਐੱਚਓ ਸਦਰ ਕਰਮਜੀਤ ਸਿੰਘ ਨੇ ਦੱਸਿਆ ਸਹਾਇਕ ਥਾਣੇਦਾਰ ਜਸਵੀਰ ਸਿੰਘ ਤੇ ਸਾਥੀ ਕਰਮਚਾਰੀਆਂ ਨੂੰ ਮੁਖਬਰੀ ਮਿਲੀ ਸੀ ਕਿ ਜਗਜੀਤ ਸਿੰਘ ਉਰਫ ਜੇਜੀ, ਕੁਲਵਿੰਦਰ ਸਿੰਘ ਉਰਫ ਕਾਲਾ ਵਾਸੀਆਨ ਲਹਿਲ ਖੁਰਦ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਜਿਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਉਰਫ ਵਿਕੀ ਵਾਸੀ ਵਾਰਡ ਨੰਬਰ 9 ਲਹਿਰਾਗਾਗਾ ਅੱਗੇ ਵੇਚਦਾ ਹੈ। ਪੁਲੀਸ ਨੇ ਅੰੰਮ੍ਰਿਤਪਾਲ ਸਿੰਘ ਨੂੰ ਗੱਡੀ ਪੀ.ਬੀ 65 ਟੀ 9003 ਮਾਰਕਾ ਸਕੋਡਾ ’ਤੇ ਵਾਟਰ ਵਰਕਸ ਰੋਡ ਲਹਿਰਾਗਾਗਾ ਵੱਲ ਰੇਡ ਦੌਰਾਨ ਕਾਬੂ ਕੀਤਾ। ਤਲਾਸ਼ੀ ਦੌਰਾਨ ਅੰਮ੍ਰਿਤਪਾਲ ਸਿੰਘ ਤੋਂ 15 ਗ੍ਰਾਮ ਹੋਰੋਇਨ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ।
Advertisement