ਹਿੰਦੂ ਜਥੇਬੰਦੀਆਂ ਨੇ ਮੁਹੰਮਦ ਮੁਸਤਫਾ ਦਾ ਪੁਤਲਾ ਫੂਕਿਆ

ਹਿੰਦੂ ਜਥੇਬੰਦੀਆਂ ਨੇ ਮੁਹੰਮਦ ਮੁਸਤਫਾ ਦਾ ਪੁਤਲਾ ਫੂਕਿਆ

ਹਿੰਦੂ ਜਥੇਬੰਦੀਆਂ ਦੇ ਕਾਰਕੁਨ ਮੁਹੰਮਦ ਮੁਸਤਫਾ ਦਾ ਪੁਤਲਾ ਫ਼ੂਕਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 24 ਜਨਵਰੀ

ਵੱਖ-ਵੱਖ ਹਿੰਦੂ ਜਥੇਬੰਦੀਆਂ ਵੱਲੋਂ ਸਥਾਨਕ ਸ਼ਹਿਰ ’ਚ ਸਾਬਕਾ ਪੁਲੀਸ ਅਧਿਕਾਰੀ ਮੁਹੰਮਦ ਮੁਸਤਫਾ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ ਅਤੇ ਮੁਸਤਫਾ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਮੁਹੰਮਦ ਮੁਸਤਫਾ ਵੱਲੋਂ ਭੜਕਾਊ ਬਿਆਨਬਾਜ਼ੀ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਨਿੰਦਣਯੋਗ ਹੈ। ਕੇਂਦਰ ਅਤੇ ਰਾਜ ਸਰਕਾਰਾਂ ਨੂੰ ਅਜਿਹੀ ਫਿਰਕੂ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

ਹਿੰਦੂ ਸਮਾਜ ਦੀ ਅਗਵਾਈ ਹੇਠ ਵੱਡੀ ਤਾਦਾਦ ’ਚ ਲੋਕ ਸਥਾਨਕ ਸ਼ਹਿਰ ਦੇ ਵੱਡੇ ਚੌਕ ਵਿੱਚ ਇਕੱਠੇ ਹੋਏ। ਉਨ੍ਹਾਂ ਸਾਬਕਾ ਪੁਲੀਸ ਅਧਿਕਾਰੀ ਮੁਹੰਮਦ ਮੁਸਤਫਾ ਦਾ ਪੁਤਲਾ ਫ਼ੂਕਿਆ ਅਤੇ ਉਸ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਹਿੰਦੂ ਸਮਾਜ ਵੱਲੋਂ ਪੰਕਜ ਬਾਵਾ, ਅਰਵਿੰਦ ਮੋਦਗਿੱਲ ਅਤੇ ਵਿਜੈ ਢੋਲੇਵਾਲ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਕਾਂਗਰਸ ਉਮੀਦਵਾਰ ਰਜ਼ੀਆ ਸੁਲਤਾਨਾ ਦੇ ਪਤੀ ਅਤੇ ਸਾਬਕਾ ਪੁਲੀਸ ਅਧਿਕਾਰੀ ਮੁਹੰਮਦ ਮੁਸਤਫਾ ਵੱਲੋਂ ਫਿਰਕੂ ਅਤੇ ਭੜਕਾਊ ਬਿਆਨਬਾਜ਼ੀ ਕੀਤੀ ਗਈ ਹੈ ਜਿਸ ਨੇ ਅਜਿਹਾ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਪੁਲੀਸ ਅਧਿਕਾਰੀ ਦੇ ਅਹੁਦੇ ’ਤੇ ਕੰਮ ਕਰ ਚੁੱਕੇ ਵਿਅਕਤੀ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ। ਪੰਜਾਬ ਵਿੱਚ ਫਿਰਕੂ ਮਾਹੌਲ ਪੈਦਾ ਕਰਨ ਅਤੇ ਲੋਕਾਂ ’ਚ ਵੰਡੀਆਂ ਪਾਉਣ ਦੀਆਂ ਘਟਨਾਵਾਂ ਨੂੰ ਚੋਣ ਕਮਿਸ਼ਨ ਵੱਲੋਂ ਗੰਭੀਰਤਾ ਲਿਆ ਜਾਣਾ ਚਾਹੀਦਾ ਹੈ ਅਤੇ ਕਿਸੇ ਨੂੰ ਵੀ ਫਿਰਕੂ ਮਾਹੌਲ ਪੈਦਾ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਭਾਵੇਂ ਭੜਕਾਊ ਬਿਆਨਬਾਜ਼ੀ ਕਰਨ ਦੇ ਮਾਮਲੇ ਵਿਚ ਮੁਹੰਮਦ ਮੁਸਤਫਾ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਪਰ ਇਸ ਕੇਸ ਵਿਚ ਮੁਹੰਮਦ ਮੁਸਤਫਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕੋਈ ਵੀ ਵਿਅਕਤੀ ਕਾਨੂੰਨ ਤੋਂ ਉਪਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਮੁਹੰਮਦ ਮੁਸਤਫਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਹਿੰਦੂ ਜਥੇਬੰਦੀਆਂ ਦੇ ਆਗੂਆਂ ’ਚ ਸਨੀ ਸਡਾਨਾ, ਰਾਜ ਕੁਮਾਰ ਸ਼ਰਮਾ, ਨੀਰੂ ਤੁਲੀ, ਲੱਛਮੀ ਦੇਵੀ, ਮੰਜਲਾ ਸ਼ਰਮਾ ਅਤੇ ਰੋਮੀ ਗੋਇਲ ਆਦਿ ਅਨੇਕਾਂ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All