ਲਹਿਰਾਗਾਗਾ: ਰਾਏਧਰਾਨਾ ਦੇ ਪੰਜਾਬ ਪਬਲਿਕ ਸਕੂਲ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਦੇ ਅੱਠ ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਇਨ੍ਹਾਂ ਵਿੱਚੋਂ ਲਵਇਸ਼ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਸਕੂਲ ਚੋਂ ਪਹਿਲਾ, ਸੁਭਾਸ਼ ਗੁਪਤਾ ਅਤੇ ਟਰੇਸੀ ਨੇ ਦੂਜਾ ਅਤੇ ਜੈਸਮੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਐੱਮ ਡੀ ਮੈਡਮ ਪ੍ਰਦੀਪ ਕੌਰ ਸ਼ਰਮਾ ਨੇ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ। ਇਸ ਸਮੇਂ ਬੱਚਿਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਟੜਾ ਲਹਿਲ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਜਮਾਤ ਦੇ ਕੁੱਲ 33 ਦੇ 33ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਜਿਨ੍ਹਾਂ ਵਿਚੋਂ ਰਾਜਵੀਰ ਕੌਰ ਸਕੂਲ ਵਿੱਚੋਂ ਪਹਿਲੇ ਤੇ ਪ੍ਰਵੀਨ ਕੌਰ ਦੂਜੇ ਸਥਾਨ ’ਤੇ ਰਹੀ। ਮੁੱਖ ਅਧਿਆਪਕ ਹਰਜੀਤ ਕੌਰ ਨੇ ਬੱਚਿਆਂ ਨੂੰ ਵਧਾਈ ਦਿੱਤੀ ਹੈ। ਇਨ੍ਹਾਂ ਤੋਂ ਇਲਾਵਾ ਮਾਸਟਰ ਬਾਬਰ ਸਿੰਘ, ਬਲਵਾਨ ਸਿੰਘ , ਲਵਪ੍ਰੀਤ ਸਿੰਘ, ਮੈਡਮ ਸੋਨਪਾਲ ਕੌਰ ,ਮੈਡਮ ਨਿਰਮਲਾ ਦੇਵੀ ਅਤੇ ਸਾਰਾ ਸਟਾਫ ਮੌਜੂਦ ਸੀ। -ਪੱਤਰ ਪ੍ਰੇਰਕ