ਮੈਰਿਟ ਵਿੱਚ ਆਏ ਵਿਦਿਆਰਥੀਆਂ ਦਾ ਸਨਮਾਨ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਮਈ
ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਪ੍ਰਬੰਧਕੀ ਕਮੇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ’ਚੋਂ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਏ 15 ਵਿਦਿਆਰਥੀਆਂ ਦੇ ਸਨਮਾਨ ਵਿੱਚ ਵਿਸ਼ੇਸ਼ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਰਵਾਇਆ ਗਿਆ। ਸਮਾਗਮ ’ਚ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਿੰਨ੍ਹਾਂ ਮੈਰਿਟ ’ਚ ਆਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਤੁਸੀਂ ਜਿੰਦਗੀ ਦੇ ਹਰ ਮੁਸ਼ਕਿਲ ਪੜਾਅ ਨੂੰ ਮਿਹਨਤ, ਲਗਨ ਅਤੇ ਦ੍ਰਿੜਤਾ ਨਾਲ ਪਾਰ ਕਰੋਗੇ। ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਖੁਸ਼ਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਢੰਡਿਆਲ, ਸੁਨਿਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ, ਯੁਵਰਾਜ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਂਕੇ, ਮਨਿੰਦਰ ਕੌਰ ਸਰਕਾਰੀ ਹਾਈ ਸਕੂਲ ਨੰਗਲਾ, ਏਕਮਜੋਤ ਕੌਰ ਸਰਕਾਰੀ ਹਾਈ ਸਕੂਲ ਢੰਡਿਆਲ, ਨੀਸ਼ੂ ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੰਡਵੀ, ਕਿਰਪਾ ਕੌਰ ਸਕੂਲ ਆਫ ਐਮੀਨੈਂਸ ਘਨੌਰੀ ਕਲਾਂ, ਗੁਰਜੀਤ ਕੌਰ ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਉਪਲੀ ਚੱਠਾ, ਮਹਿਕਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ, ਕੁਲਵੀਰ ਸਿੰਘ ਸਰਕਾਰੀ ਹਾਈ ਸਕੂਲ ਝਲੂਰ, ਜਸਦੀਪ ਕੌਰ ਸਰਕਾਰੀ ਹਾਈ ਸਕੂਲ ਮੰਗਵਾਲ, ਖੁਸ਼ੀ ਦੇਵੀ ਗੌਰਮਿੰਟ ਮਾਡਲ ਸੀਨੀਅਰ ਸੈਕਡਰੀ ਸਕੂਲ ਮੰਡਵੀ, ਸਿਮਰਨ ਗੌਰਮਿੰਟ ਕੰਨਿਆ ਸੀਨੀਅਰ ਸੈਕਡਰੀ ਸਕੂਲ ਖਨੌਰੀ ਮੰਡੀ, ਜੋਬਨਪ੍ਰੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ, ਇਮਾਨਤ ਕੌਰ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਨੂੰ ਪ੍ਰਸ਼ੰਸ਼ਾ ਪੱਤਰ, ਸਨਮਾਨ ਚਿੰਨ੍ਹ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ।