DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਪਿੰਡ ਲੌਂਗੋਵਾਲ ਅਤੇ ਸ਼ੇਰੋਂ ਵਿੱਚ ਡਿਪਟੀ ਕਮਿਸ਼ਨਰ ਤੇ ਐੱਸ ਐੱਸ ਪੀ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਦੇ ਹੋਏ ਅਧਿਕਾਰੀ।
Advertisement
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਵੱਲੋਂ ਜ਼ਿਲ੍ਹੇ ਦੇ ਪਿੰਡ ਲੌਂਗੋਵਾਲ ਅਤੇ ਸ਼ੇਰੋਂ ਦੇ ਪਰਾਲੀ ਪ੍ਰਬੰਧਨ ਕਰਨ ਵਾਲੇ 18 ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਏ.ਡੀ.ਸੀ. ਅਮਿਤ ਬੈਂਬੀ ਤੇ ਐੱਸਡੀਐੱਮ ਸੁਨਾਮ ਪ੍ਰਮੋਦ ਸਿੰਗਲਾ ਵੀ ਮੌਜੂਦ ਸਨ।

ਇਸ ਮੌਕੇ ਡੀ ਸੀ ਰਾਹੁਲ ਚਾਬਾ ਨੇ ਕਿਹਾ ਕਿ ਪਰਾਲੀ ਦਾ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ ਵਾਲੇ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਤੋਂ ਹੋਰਨਾਂ ਕਿਸਾਨਾਂ ਨੂੰ ਸੇਧ ਲੈ ਕੇ ਆਪਣੀ ਆਮਦਨ ਵਧਾਉਣ ਦੇ ਨਾਲ ਨਾਲ ਵਾਤਾਵਰਨ ਦੀ ਸ਼ੁੱਧਤਾ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਉੱਤੇ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਕੇ ਅਗਲੀ ਫ਼ਸਲ ਬੀਜਣ ਲਈ ਪ੍ਰੇਰਿਤ ਕੀਤਾ।

Advertisement

ਸਮਾਗਮ ਦੌਰਾਨ ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਕੋਈ ਸਮੱਸਿਆ ਦਾ ਹੱਲ ਨਹੀਂ ਸਗੋਂ ਇਹ ਹੋਰ ਸਮੱਸਿਆਵਾਂ ਨੂੰ ਜਨਮ ਦਿੰਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ ਨੇ ਕਿਸਾਨਾਂ ਨਾਲ ਕਣਕ ਬੀਜਣ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡੀ ਐੱਸ ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ, ਡੀ ਆਰ ਸਹਿਕਾਰੀ ਸਭਾਵਾਂ ਕਰਨਵੀਰ ਸਿੰਘ, ਡਾ. ਇੰਦਰਜੀਤ ਸਿੰਘ ਭੱਟੀ, ਇੰਜ. ਗੁਰਿੰਦਰ ਸਿੰਘ, ਡਾ. ਨਰਿੰਦਰਪਾਲ ਸਿੰਘ ਚੀਮਾ, ਡਾ.ਅਮਰਜੀਤ ਸਿੰਘ, ਡਾ. ਪਰਮਿੰਦਰ ਸਿੰਘ ਬੁੱਟਰ, ਸੁਖਜਿੰਦਰ ਸਿੰਘ, ਸੁਖਪਾਲ ਸਿੰਘ ਅਤੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ।

Advertisement

Advertisement
×