ਭਵਾਨੀਗੜ੍ਹ: ਇੱਥੇ ਰੋਟਰੀ ਕਲੱਬ ਭਵਾਨੀਗੜ੍ਹ ਵੱਲੋਂ ਇਲਾਕੇ ਦੇ ਸਰਕਾਰੀ ਸਕੂਲਾਂ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਨੂੰ ਨੇਸ਼ਨ ਬਿਲਡਰ ਦੇ ਖਿਤਾਬ ਨਾਲ ਸਨਮਾਨ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਮੋਹਿਤ ਅਗਰਵਾਲ ਡੀਐੱਸਪੀ ਭਵਾਨੀਗੜ੍ਹ ਅਤੇ ਵਿਸ਼ੇਸ਼ ਮਹਿਮਾਨ ਪ੍ਰਿੰਸੀਪਲ ਤਰਵਿੰਦਰ ਕੌਰ ਨੇ ਕਲੱਬ ਦੀ ਤਰਫੋਂ ਪੜ੍ਹਾਈ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਪ੍ਰਿੰਸੀਪਲ ਦੀਪਕ ਕਾਂਸਲ, ਮੁੱਖ ਅਧਿਆਪਕ ਸ਼ੀਨੂ, ਕੰਵਲਜੀਤ ਸਿੰਘ ਮੁੱਖ ਅਧਿਆਪਕ, ਰਸ਼ਮੀ, ਦਵਿੰਦਰ ਕੌਰ, ਗੁਰਤੇਜ ਸਿੰਘ, ਇੰਦਰਪਾਲ ਸਿੰਘ, ਸਸ਼ੀ ਬਾਲਾ, ਸਤਿੰਦਰ ਕੌਰ, ਸੌਦਾਗਰ ਖਾਨ, ਲਾਲ ਸਿੰਘ ਆਦਿ ਅਧਿਆਪਕਾਂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ