ਸੰਦੌੜ: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫਰਵਾਲੀ ਵਿੱਚ ਬਤੌਰ ਅਧਿਆਪਕ ਤਾਇਨਾਤ ਮਾਸਟਰ ਅੰਮ੍ਰਿਤਪਾਲ ਸਿੰਘ ਉਪਲ ਨੂੰ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਪਿੰਡ ਬਿਸ਼ਨਗੜ੍ਹ ਨੇ ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਮਿਲਣ ’ਤੇ ਸਨਮਾਨਿਤ ਕੀਤਾ। ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ 5 ਸਤੰਬਰ ਨੂੰ ਹੋਏ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਦੇ ਹੋਣਹਾਰ ਅਧਿਆਪਕ ਅੰਮ੍ਰਿਤਪਾਲ ਸਿੰਘ ਉਪਲ ਨੂੰ ਸਟੇਟ ਐਵਾਰਡ ਨਾਲ ਨਿਵਾਜਿਆ ਗਿਆ, ਜੋ ਕਿ ਪੂਰੇ ਪਿੰਡ ਲਈ ਮਾਣ ਵਾਲੀ ਗੱਲ ਹੈ। -ਪੱਤਰ ਪ੍ਰੇਰਕ