ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਦਾ ਸਨਮਾਨ

ਨਿਜੀ ਪੱਤਰ ਪ੍ਰੇਰਕ ਮਾਲੇਰਕੋਟਲਾ, 7 ਸਤੰਬਰ ਇੱਥੇ ਡੀਏਵੀ ਪਬਲਿਕ ਸਕੂਲ ਵਿੱਚ ਰੋਟਰੀ ਕਲੱਬ ਦੇ ਪ੍ਰਧਾਨ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਹੇਠ 31 ਅਧਿਆਪਕਾਂ ਨੂੰ ਅਧਿਆਪਨ ਖੇਤਰ ’ਚ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਸਦਕਾ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ’ਚ...
ਰੋਟਰੀ ਕਲੱਬ ਵੱਲੋਂ ਸਨਮਾਨਿਤ ਅਧਿਆਪਕ। -ਫੋਟੋ:ਰਾਣੂ
Advertisement

ਨਿਜੀ ਪੱਤਰ ਪ੍ਰੇਰਕ

ਮਾਲੇਰਕੋਟਲਾ, 7 ਸਤੰਬਰ

Advertisement

ਇੱਥੇ ਡੀਏਵੀ ਪਬਲਿਕ ਸਕੂਲ ਵਿੱਚ ਰੋਟਰੀ ਕਲੱਬ ਦੇ ਪ੍ਰਧਾਨ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਹੇਠ 31 ਅਧਿਆਪਕਾਂ ਨੂੰ ਅਧਿਆਪਨ ਖੇਤਰ ’ਚ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਸਦਕਾ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ’ਚ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਬੀਐੱਡ ਕਾਲਜ ਮਾਲੇਰਕੋਟਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਮਹਿੰਦਰ ਸਿੰਘ ਪਰੂਥੀ ਨੇ ਕਿਹਾ ਕਿ ਅਧਿਆਪਕ ਦੇਸ਼ ਦੇ ਭਵਿੱਖ ਦੇ ਨਿਰਮਾਤਾ ਹਨ। ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸ਼ਰਮਾ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਪੇ ਬੱਚਿਆਂ ਨੂੰ ਜਨਮ ਦਿੰਦੇ ਹਨ ਪਰ ਅਧਿਆਪਕ ਬੱਚਿਆਂ ਨੂੰ ਸਹੀ ਜ਼ਿੰਦਗੀ ਜਿਊਣ ਦਾ ਰਾਹ ਦਿਖਾਉਂਦੇ ਹਨ। ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸ਼ਰਮਾ ਸਮੇਤ ਸਕੂਲ ਦੇ 28 ਅਧਿਆਪਕਾਂ ਤੋਂ ਇਲਾਵਾ ਅਧਿਆਪਕ ਕੰਚਨ ਜੈਨ, ਮਹਿਕ ਸਿੰਗਲਾ ਅਤੇ ਹਰਲੀਨ ਕੌਰ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਰੋਟਰੀ ਮੈਂਬਰ ਹੰਸਰਾਜ ਜੁਡੇਜਾ, ਸੁਖਪਾਲ ਗਰਗ, ਮਦਨ ਮੋਹਨ, ਪਾਰਸ ਜੈਨ, ਅਮਨ ਗੋਇਲ, ਸਚਿਨ ਬਾਂਸਲ, ਨਵਨੀਤ ਵਰਮਾ, ਇਆਭਾ ਜਿੰਦਲ ਤੇ ਊਸ਼ਾ ਗਰਗ ਆਦਿ ਹਾਜ਼ਰ ਸਨ। ਮੰਚ ਸੰਚਾਲਨ ਅਭੇ ਗੁਪਤਾ ਨੇ ਕੀਤਾ।

Advertisement