ਧੂਰੀ: ਸਰਬ ਭਾਰਤੀ ਸੇਵਾ ਸੰਮਤੀ ਧੂਰੀ ਵੱਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਅਤੇ ਹਰਬੰਸ ਸਿੰਘ ਸਲੇਮਪੁਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਸੇਵਾ ਸਮਿਤੀ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਸਥਾ ਦੀ ਵੱਧ ਤੋਂ ਵੱਧ ਮਦਦ ਕਰਨ ਸਬੰਧੀ ਮੈਂਬਰ ਪਾਰਲੀਮੈਂਟ ਸੰਗਰੂਰ ਸਿਮਰਨਜੀਤ ਸਿੰਘ ਨਾਲ ਗੱਲ ਕਰਨਗੇ। ਇਸ ਮੌਕੇ ਸੰਸਥਾ ਦੇ ਪ੍ਰਬੰਧਕਾਂ ਵੱਲੋਂ ਗੋਬਿੰਦ ਸਿੰਘ ਸੰਧੂ ਤੇ ਹਰਬੰਸ ਸਿੰਘ ਸਲੇਮਪੁਰ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਆਗੂਆਂ ’ਚ ਰਾਕੇਸ਼ ਕੁਮਾਰ, ਗਿਆਨ ਚੰਦ, ਸੁਰੇਸ਼ ਕੁਮਾਰ, ਸੁਖਵਿੰਦਰ ਸਿੰਘ ਕਾਂਝਲਾ, ਅਸ਼ੋਕ ਗੋਇਲ ਸੀਏ ਤੇ ਅਕਾਲੀ ਆਗੂਆਂ ’ਚ ਮਨਜੀਤ ਸਿੰਘ ਸਾਰੋਂ, ਗਗਨਦੀਪ ਸਿੰਘ, ਪਰਮਜੀਤ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ