ਪੱਤਰ ਪ੍ਰੇਰਕ
ਸੰਦੌੜ, 6 ਮਈ
ਪਿੰਡ ਖੁਰਦ ਦੇ ਜੰਮਪਲ ਉੱਘੇ ਚਿੱਤਰਕਾਰ ਗੋਪਾਲ ਕ੍ਰਿਸ਼ਨ ਸ਼ਰਮਾ ਵੱਲੋਂ ਆਪਣੀ ਹੱਥੀਂ ਤਿਆਰ ਕੀਤੀਆਂ ਸ਼ਹੀਦ ਭਗਤ ਸਿੰਘ ਤੇ ਡਾ. ਬੀਆਰ ਅੰਬੇਡਕਰ ਦੀ ਪੇਂਟਿੰਗ ਸਰਕਾਰੀ ਹਾਈ ਸਕੂਲ ਖੁਰਦ ਨੂੰ ਭੇਟ ਕੀਤੀ ਗਈ।ਇਸ ਮੌਕੇ ਚਿੱਤਰਕਾਰ ਗੋਪਾਲ ਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਪੇਂਟਿੰਗ ਦਾ ਸ਼ੌਕ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਸੀ ਜਿਸ ਦੌਰਾਨ ਹੁਣ ਤੱਕ ਅਨੇਕਾਂ ਹੀ ਪੇਂਟਿੰਗਾਂ ਤਿਆਰ ਕਰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਉਸ ਦੀ ਦਿਲੀ ਇੱਛਾ ਸੀ ਕਿ ਉਹ ਆਪਣੇ ਪਿੰਡ ਦੇ ਸਕੂਲ ਲਈ ਕੁਝ ਹੱਥੀਂ ਤਿਆਰ ਕਰਕੇ ਤਸਵੀਰ ਭੇਟ ਕਰੇ। ਇਸ ਕਰਕੇ ਅੱਜ ਸ਼ਹੀਦ ਭਗਤ ਸਿੰਘ ਤੇ ਡਾ. ਬੀ ਆਰ ਅੰਬੇਡਕਰ ਦੀਆਂ ਤਸਵੀਰਾਂ ਪੇਂਟਿੰਗ ਦੇ ਰੂਪ ਵਿਚ ਸਕੂਲ ਪ੍ਰਬੰਧਕਾਂ ਨੂੰ ਭੇਟ ਕੀਤੀਆਂ ਹਨ।ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਸੰਸਥਾ ਵੱਲੋਂ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਤੇ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਰਾਜੀ ਨੇ ਚਿੱਤਰਕਾਰ ਗੋਪਾਲ ਕ੍ਰਿਸ਼ਨ ਸ਼ਰਮਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ। ਇਸ ਮੌਕੇ ਗੋਪਾਲ ਕ੍ਰਿਸ਼ਨ ਸ਼ਰਮਾ ਦੇ ਭਰਾ ਕੇਵਲ ਕ੍ਰਿਸ਼ਨ ਸ਼ਰਮਾ, ਸਾਬਕਾ ਸਰਪੰਚ ਰਾਜਵਿੰਦਰ ਸਿੰਘ ਰਾਜੀ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ, ਯੂਥ ਆਗੂ ਹਰਕਮਲ ਸਿੰਘ ਕਲੇਰ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੀਤ ਪ੍ਰਧਾਨ ਪੁਸ਼ਪਿੰਦਰ ਸਿੰਘ ਰਵੀ, ਕਲੱਬ ਪ੍ਰਧਾਨ ਯਾਮੀਨ ਖੁਰਦ,ਮਹੁੰਮਦ ਐਸ ਹਾਜ਼ਰ ਸਨ।