DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੌਮੀ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਸੱਦਾ

  • fb
  • twitter
  • whatsapp
  • whatsapp
featured-img featured-img
ਹੋਣਹਾਰ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ।
Advertisement
26, 27 ਅਤੇ 28 ਦਸੰਬਰ 2025 ਨੂੰ ਅਸਾਮ ਵਿੱਚ ਹੋਈ 22ਵੀਂ ਨੈਸ਼ਨਲ ਕੁੰਗ ਫੂ ਵੁਸ਼ੂ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 11 ਹੋਣਹਾਰ ਬੱਚਿਆਂ ਦਾ ਅੱਜ ਇੱਥੇ ਤੂਰ ਪੱਤੀ ਵਿੱਚ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਸਨਮਾਨ ਕੀਤਾ ਗਿਆ।

ਸ੍ਰੀ ਸਿੰਗਲਾ ਨੇ ਅੰਡਰ-19 ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਣ ਵਾਲੇ ਕਬੀਰ ਸ਼ਰਮਾ, 19 ਤੋਂ ਵੱਧ ਉਮਰ ਦੇ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਣ ਵਾਲੇ ਹਰਸ਼ਦੀਪ ਕੌਰ ਅਤੇ ਹਰਮਨ ਕੌਰ, ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਸਹਿਜਪ੍ਰੀਤ ਸਿੰਘ, ਜਸ਼ਨਦੀਪ ਸਿੰਘ, ਜਪਨੀਤ ਕੌਰ, ਜੁਝਾਰ ਸਿੰਘ, ਮਨਿੰਦਰ ਸਿੰਘ, ਅਗਮ ਕਾਂਸਲ, ਅਨਮੋਲਦੀਪ ਸਿੰਘ ਅਤੇ ਅਨਿਕੇਤ ਕੁਮਾਰ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ਖਿਡਾਰੀਆਂ ਦੇ ਕੋਚ ਗੁਰਤੇਜ ਸਿੰਘ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਲੋੜ ਹੈ।

Advertisement

ਇਸ ਮੌਕੇ ਇੰਡੀਆ ਦੇ ਸੈਕਟਰੀ ਮਾਸਟਰ ਹਰਜੀਤ ਸਿੰਘ, ਪੰਜਾਬ ਦੇ ਜਨਰਲ ਸਕੱਤਰ ਪਰਮਜੀਤ ਸਿੰਘ , ਕ੍ਰਿਸ਼ਨ ਅਤੇ ਪਿਯੂਸ਼ ਸ਼ਰਮਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੁਖਮਹਿੰਦਰਪਾਲ ਸਿੰਘ ਤੂਰ, ਗੁਰਦੀਪ ਸਿੰਘ ਤੂਰ, ਬਲਵਿੰਦਰ ਸਿੰਘ ਘਾਬਦੀਆ, ਤੇਜੀ, ਹਰਵਿੰਦਰ ਕੌਰ, ਜਗਤਾਰ ਨਮਾਦਾ ਹਾਜ਼ਰ ਸਨ।

Advertisement

Advertisement
×