ਬਲਾਕ ਧੂਰੀ ਦੇ ਜੇਤੂ ਖਿਡਾਰੀਆਂ ਦਾ ਸਨਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬਾਲੀਆ-1 ਰੱਸਾਕਸ਼ੀ ਦੀ ਜ਼ਿਲ੍ਹਾ ਜੇਤੂ ਟੀਮ ਵਿੱਚ ਸਵਰਨਜੀਤ ਸਿੰਘ ਅਤੇ ਦੀਪਕ ਵੱਲੋਂ ਵਧੀਆ ਪ੍ਰਦਰਸ਼ਨ ਕਰਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜਹਾਂਗੀਰ ਦੀਆਂ ਯੋਗ ਮੁਕਾਬਲੇ ਵਿੱਚੋਂ ਜ਼ਿਲ੍ਹਾ ਜੇਤੂ ਖਿਡਾਰਨਾਂ ਦਾ ਸਨਮਾਨ ਕੀਤਾ ਗਿਆ। ਬਾਲੀਆਂ ਸਕੂਲ ਮੁਖੀ ਮਨਜੀਤ ਸਿੰਘ ਅਤੇ ਯੋਗਾ ਅਧਿਆਪਕ ਨੰਦ ਕਿਸ਼ੋਰ ਨੇ ਕਿਹਾ ਕਿ ਮੁੱਖ ਮੰਤਰੀ ਹੱਥੋਂ ਸਨਮਾਨ ਲੈਣ ’ਤੇ ਖਿਡਰੀਆਂ ਦੇ ਹੌਂਸਲੇ ਬੁਲੰਦ ਹੋਏ ਹਨ। ਮੁੱਖ ਮੰਤਰੀ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਹਾਜ਼ਰ ਸਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੇਖਕ ਮੁਨੀਸ਼ ਜਿੰਦਲ ਦੀ ਪੁਸਤਕ ‘ਸਾਡਾ ਪੰਜਾਬ’ ਦਾ ਪੰਜਾਬੀ ਐਡੀਸ਼ਨ ਰਿਲੀਜ਼ ਕੀਤਾ। ਮੁੱਖ ਮੰਤਰੀ ਨੇ ਧੂਰੀ ਦੇ ਜੰਮਪਲ ਲੇਖਕ ਮੁਨੀਸ਼ ਜਿੰਦਲ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਸਣੇ ਮੁਕੰਮਲ ਗਿਆਨ ਪ੍ਰਦਾਨ ਕਰਦੀ ਇਸ ਪੁਸਤਕ ਦਾ ਪੰਜਾਬੀ ਐਡੀਸ਼ਨ ਪੇਸ਼ ਕਰਨ ਲਈ ਸ਼ਲਾਘਾ ਕੀਤੀ।
