ਵਾਲੀਬਾਲ ਦੀ ਜੇਤੂ ਟੀਮ ਦਾ ਸਨਮਾਨ
ਇੱਥੋਂ ਨੇੜਲੇ ਪਿੰਡ ਖਰਾਜਪੁਰ ਵਿੱਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (ਪੰਜਾਬ) ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਵਾਲੀਬਾਲ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਮੌਕੇ...
Advertisement
ਇੱਥੋਂ ਨੇੜਲੇ ਪਿੰਡ ਖਰਾਜਪੁਰ ਵਿੱਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (ਪੰਜਾਬ) ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਵਾਲੀਬਾਲ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਮੌਕੇ ਬਾਪੂ ਰੇਸ਼ਮ ਸਿੰਘ, ਲੱਖਾ ਖਰਾਜਪੁਰ, ਅੰਗਰੇਜ਼ ਸਿੰਘ ਗੇਜੂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਦੌਰਾਨ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਖੇਡਾਂ ਬਹੁਤ ਪ੍ਰਭਾਵਸ਼ਾਲੀ ਸਾਧਨ ਹਨ। ਖੇਡਾਂ ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ, ਆਪਸੀ ਭਾਈਚਾਰਾ ਅਤੇ ਸਰੀਰਕ ਤੰਦਰੁਸਤੀ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਫਾਈਨਲ ਮੈਚ ਉਪਰੰਤ ਜੇਤੂ ਖਿਡਾਰੀਆਂ ਨੂੰ ਯੂਨੀਅਨ ਵੱਲੋਂ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿੱਚ ਵੀ ਯੂਨੀਅਨ ਵੱਲੋਂ ਅਜਿਹੇ ਖੇਡ ਮੁਕਾਬਲੇ ਲਗਾਤਾਰ ਕਰਵਾਏ ਜਾਣਗੇ।
Advertisement
Advertisement
×

