ਮਸਤੂਆਣਾ ਸਾਹਿਬ: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਿੱਦੜਾਂ ਦੇ ਮੁੱਖ ਅਧਿਆਪਕਾ ਬਿਮਲਜੀਤ ਕੌਰ ਨੂੰ ਅਧਿਆਪਕ ਦਿਵਸ ਮੌਕੇ ਸਟੇਟ ਐਵਾਰਡ ਮਿਲਣ ’ਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਿੰਡ ਦੇ ਸਰਪੰਚ ਜਸਪਾਲ ਸਿੰਘ ਸਿੱਧੂ ,ਪੰਚ ਗੁਰਦੀਪ ਸਿੰਘ, ਦਰਸ਼ਨ ਸਿੰਘ, ਚਰਨਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਚੇਅਰਮੈਨ ਐੱਸਐੱਮਸੀ ਵੱਲੋਂ ਅੱਜ ਸਕੂਲ ਵਿੱਚ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਰਪੰਚ ਜਸਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਹਨਾਂ ਨੇ ਥੋੜ੍ਹੇ ਸਮੇਂ ਵਿੱਚ ਹੀ ਸਕੂਲ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਇਸ ਮੌਕੇ ਸ. ਕਾਹਨ ਸਿੰਘ, ਗੁਰਮੀਤ ਸਿੰਘ, ਸੰਦੀਪ ਕੌਰ, ਰਿੰਪੀ, ਸਿੰਦਰਪਾਲ, ਜਸਵਿੰਦਰ ਕੌਰ, ਮਨਜੀਤ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ