ਨਿੱਜੀ ਪੱਤਰ ਪ੍ਰੇਰਕ
ਧੂਰੀ, 19 ਜੂਨ
ਸੰਗਰੂਰ ਪਾਰਲੀਮੈਂਟ ਹਲਕੇ ਵਿੱਚ ਅੱਜ ਸੈਕੜੇ ਕਾਂਗਰਸੀ ਵਰਕਰ ਕੇਂਦਰੀ ਵਾਲਮੀਕਿ ਸਭਾ ਭਾਰਤ ਦੇ ਸੀਨੀਅਰ ਮੀਤ ਪ੍ਰਧਾਨ ਮੁਨੀਸ਼ ਕੁਮਾਰ ਵੈਦ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ। ਕੇਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਅਰਵਿੰਦ ਖੰਨਾ ਸੀਨੀਅਰ ਭਾਜਪਾ ਆਗੂ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਨਾਲ ਹਲਕੇ ਵਿੱਚ ਭਾਜਪਾ ਉਮੀਦਵਾਰਕੇਵਲ ਸਿੰਘ ਢਿੱਲੋਂ ਚੋਣ ਮੁਹਿੰਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ। ਦੱਸਣਯੋਗ ਹੈ ਕਿ ਮੁਨੀਸ਼ ਕੁਮਾਰ ਵੈਦ ਦਾ ਐਸ ਸੀ ਭਾਈਚਾਰੇ ਵਿਚ ਬਹੁਤ ਰਸੂਖ ਹੈ ਪਰ ਕਾਂਗਰਸ ਵੱਲੋਂ ਪਾਰਟੀ ਵਿੱਚ ਬਣਦਾ ਸਤਿਕਾਰ ਨਾ ਮਿਲਣ ਉਨ੍ਹਾਂ ਨੇ ਅਸ਼ੀਸ਼ ਗਰਗ ਜਨਰਲ ਸਕੱਤਰ ਭਾਜਪਾ ਮੰਡਲ ਧੂਰੀ ਦੀ ਪ੍ਰੇਰਨਾ ਸਦਕਾ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਅਸ਼ੀਸ਼ ਗਰਗ ਨੇ ਮੁਨੀਸ਼ ਕੁਮਾਰ ਵੈਦ ਨੂੰ ਭਰੋਸਾ ਦਿਵਾਇਆ ਕਿ ਉਹਨਾ ਪਾਰਟੀ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਮੁਨੀਸ਼ ਕੁਮਾਰ ਵੈਦ ਨੇ ਵੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਵੀ ਭਰੋਸਾ ਦਵਾਇਆ ਕਿ ਉਹ ਮਿਲੀ ਕੋਈ ਵੀ ਜ਼ਿੰਮੇਵਾਰੀ ਦਿੱਤੀ ਤਨਦੇਹੀ ਨਾਲ ਨਿਭਾਉਣਗੇ।