ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੁਸਨਪ੍ਰੀਤ ਕੌਰ ਨੇ ਸੋਨ ਤਗ਼ਮਾ ਜਿੱਤਿਆ

ਬਾਬਾ ਸਿੱਧ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਉੱਭਾਵਾਲ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਬੀਤੇ ਦਿਨੀਂ ਸਟੇਟ ਪੱਧਰ ’ਤੇ ਹੋਈਆਂ ਕਿੱਕ ਬਾਕਸਿੰਗ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਕੈਟਾਗਰੀ ਵਿੱਚ ਸੋਨ ਤਗ਼ਮਾ ਜਿੱਤਿਆ। ਸਕੂਲ ਦੇ ਚੇਅਰਮੈਨ ਪਰਮਵੀਰ ਸਿੰਘ, ਐੱਮ ਡੀ ਸੁਖਜਿੰਦਰ ਸਿੰਘ...
Advertisement

ਬਾਬਾ ਸਿੱਧ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਉੱਭਾਵਾਲ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਬੀਤੇ ਦਿਨੀਂ ਸਟੇਟ ਪੱਧਰ ’ਤੇ ਹੋਈਆਂ ਕਿੱਕ ਬਾਕਸਿੰਗ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਕੈਟਾਗਰੀ ਵਿੱਚ ਸੋਨ ਤਗ਼ਮਾ ਜਿੱਤਿਆ। ਸਕੂਲ ਦੇ ਚੇਅਰਮੈਨ ਪਰਮਵੀਰ ਸਿੰਘ, ਐੱਮ ਡੀ ਸੁਖਜਿੰਦਰ ਸਿੰਘ ਅਤੇ ਡਾਇਰੈਕਟਰ ਡਾ. ਪਰਵਿੰਦਰ ਕੌਰ ਨੇ ਵਧਾਈ ਦਿੱਤੀ । ਪ੍ਰਿੰਸੀਪਲ ਅਨੰਤ ਕੌਰ ਨੇ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਖੇਡਾਂ ਅਤੇ ਅਕਾਦਮਿਕ ਦੋਵਾਂ ਮੈਦਾਨਾਂ ਵਿੱਚ ਅੱਗੇ ਵਧਣ ਲਈ ਪ੍ਰੋਤਸਾਹਿਤ ਕਰਦਾ ਰਿਹਾ ਹੈ। ਇਸ ਮੌਕੇ ਡੀ ਪੀ ਈ ਵਕੀਲ ਸਿੰਘ, ⁠ਗੁਰਜੀਤ ਕੌਰ, ⁠ਸਤਵੀਰ ਸਿੰਘ, ⁠ਰਾਜਿੰਦਰ ਕੁਮਾਰ, ⁠ਸੁਖਵੀਰ ਕੌਰ, ⁠ਮਨਦੀਪ ਕੌਰ, ਨਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਟਾਫ ਮੈਂਬਰਾਂ ਵੱਲੋਂ ਹੁਸਨਪ੍ਰੀਤ ਕੌਰ ਨੂੰ ਉਸ ਦੀ ਪ੍ਰਾਪਤੀ ਤੇ ਵਧਾਈਆਂ ਦਿੱਤੀਆਂ ਗਈਆਂ।

Advertisement
Advertisement
Show comments