ਪਿੰਡ ਸਰੌਦ ਵਾਸੀ ਸੁਰਜੀਤ ਸਿੰਘ ਦੇ ਕਤਲ ਮਾਮਲੇ ਨੂੰ ਸੁਲਝਾਉਂਦਿਆਂ ਜ਼ਿਲ੍ਹਾ ਪੁਲੀਸ ਮਾਲੇਰਕੋਟਲਾ ਨੇ ਪਿੰਡ ਦੇ ਹੀ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲੀਸ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਸੁਖਜੀਤ ਕੌਰ ਵੱਲੋਂ ਥਾਣਾ ਸਦਰ ਅਹਿਮਦਗੜ੍ਹ ਕੋਲ ਜਾ ਕੇ ਆਪਣੇ ਪਤੀ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਗਈ ਸੀ। ਇਸ ਸਬੰਧੀ ਬੀ ਐੱਨ ਐੱਸ ਦੀ ਧਾਰਾ 127 (6) ਤਹਿਤ ਕੇਸ ਦਰਜ ਕਰ ਕੇ ਉਪ ਕਪਤਾਨ ਆਈ ਦੀਪਿੰਦਰਪਾਲ ਸਿੰਘ ਅਤੇ ਉਪ ਕਪਤਾਨ ਪੁਲੀਸ ਸਬ-ਡਿਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਸਦਰ ਅਹਿਮਦਗੜ੍ਹ ਇੰਸਪੈਕਟਰ ਗੁਰਪ੍ਰੀਤ ਕੌਰ ਵੱਲੋਂ ਤਕਨੀਕੀ ਅਧਾਰ ’ਤੇ ਤਫਤੀਸ਼ ਕਰ ਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਮੁਤਾਬਕ ਚੈਕਿੰਗ ਦੌਰਾਨ ਮਿਲੇ ਤਕਨੀਕੀ ਸਬੂਤਾਂ ਅਤੇ ਆਸ-ਪਾਸ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਦੇ ਆਧਾਰ ’ਤੇ ਸ਼ੱਕੀ ਪਰਮਜੀਤ ਕੌਰ ਅਤੇ ਹਰਪ੍ਰੀਤ ਸਿੰਘ ਵਾਸੀ ਸਰੌਦ ਨੂੰ ਜਾਂਚ ਵਿੱਚ ਸ਼ਾਮਲ ਕਰ ਕੇ ਪੁੱਛਗਿੱਛ ਕੀਤੀ ਗਈ। ਐੱਸ ਐੱਸ ਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸੁਰਜੀਤ ਸਿੰਘ ਦੇ ਪਰਮਜੀਤ ਕੌਰ ਨਾਲ ਕਥਿਤ ਨਾਜਾਇਜ਼ ਸਬੰਧਾਂ ਦਾ ਮਸਲਾ ਸਾਹਮਣੇ ਆਇਆ। ਪੁਲੀਸ ਅਧਿਕਾਰੀ ਨੇ ਦਾਅਵਾ ਕੀਤਾ ਕਿ ਸੁਰਜੀਤ ਸਿੰਘ ਮਹਿਲਾ ਨੂੰ ਮਿਲਣ ਲਈ ਉਸਦੇ ਘਰ ਗਿਆ ਸੀ, ਜਿੱਥੇ ਮਹਿਲਾ ਦੇ ਪਤੀ ਹਰਪ੍ਰੀਤ ਸਿੰਘ ਨੇ ਦੋਵਾਂ ਨੂੰ ਕਥਿਤ ਤੌਰ ’ਤੇ ਇਕੱਠੇ ਦੇਖ ਲਿਆ ਅਤੇ ਆਪਣੀ ਪਤਨੀ ਦੀ ਮਦਦ ਨਾਲ ਸੁਰਜੀਤ ਸਿੰਘ ਦੇ ਸਿਰ ਵਿੱਚ ਲੋਹੇ ਦੀ ਰਾੜ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਐੱਸ ਐੱਸ ਪੀ ਮੁਤਾਬਕ ਹਰਪ੍ਰੀਤ ਸਿੰਘ ਨੇ ਸੁਰਜੀਤ ਸਿੰਘ ਲਾਸ਼ ਨੂੰ ਬੋਰੀ ਵਿੱਚ ਪਾਇਆ ਅਤੇੇ ਸਕੂਟਰ ਪਿੱਛੇ ਰੱਖ ਕੇ ਪਿੰਡ ਮੰਡਿਆਲਾ-ਰਾਣਵਾਂ ਸੜਕ ’ਤੇ ਲਸਾੜਾ ਡਰੇਨ ਪੁਲ ਨੇੜੇ ਸੁੱਟ ਦਿੱਤਾ। ਉਨ੍ਹਾਂ ਦੱਸਿਆ ਕਿ ਤੱਥਾਂ ਦੇ ਆਧਾਰ ’ਤੇ ਕੇਸ ਵਿੱਚ ਬੀ ਐੱਨ ਐੱਸ ਦੀ ਧਾਰਾ 103 (1), 238, 62, 3 (5) ਦਾ ਵਾਧਾ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਾਂਚ ਦੌਰਾਨ ਹਰਪ੍ਰੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਕਤਲ ਲਈ ਵਰਤੀ ਗਈ ਲੋਹੇ ਦੀ ਰਾੜ, ਸਕੂਟਰ ਅਤੇ ਮ੍ਰਿਤਕ ਦਾ ਟੁੱਟੇ ਹੋਏ ਮੋਬਾਈਲ ਸਮੇਤ ਸਿਮ ਕਾਰਡ ਬਰਾਮਦ ਕਰ ਕੇ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

