ਪੱਤਰ ਪ੍ਰੇਰਕ
ਅਮਰਗੜ੍ਹ, 17 ਫਰਵਰੀ
ਹਲਕਾ ਅਮਰਗੜ੍ਹ ਤੋਂ ‘ਆਪ’ ਉਮੀਦਵਾਰ ਪ੍ਰੋ. ਜਸਵੰਤ ਸਿੰਘ ਗੱਜਣਮਜਾਰਾ ਨੇ ਬਜ਼ਾਰ ’ਚ ਦੁਕਾਨਦਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਹਲਫ਼ੀਆ ਬਿਆਨ ਦੀ ਇੱਕ ਇੱਕ ਕਾਪੀ ਵੰਡੀ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਇਕ ਬਣ ਕੇ ਜਿੱਥੇ ਤਨਖਾਹ ਦਾ ਇੱਕ ਰੁਪਿਆ ਲੈਣਗੇ ਤੇ ਪੈਨਸ਼ਨ ਵੀ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ‘ਆਪ’ ਦੀ ਹਵਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਤੰਗ ਆ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੁਕਾਨਦਾਰਾਂ ਨੂੰ ਆਪਣੇ ਹੱਕ ’ਚ ਭੁਗਤਣ ਦੀ ਅਪੀਲ ਕੀਤੀ।